ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਨੇ ਅੱਜ ਪੰਜਾਬ ਲੋਕ ਸਭਾ ਆਮ ਚੋਣਾਂ 2024 ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 40 ਸਟਾਰ ਪ੍ਰਚਾਰਕਾਂ ਦੇ ਨਾਂ ਸ਼ਾਮਲ ਹਨ ਜੋ ਪਾਰਟੀ ਲਈ ਪ੍ਰਚਾਰ ਕਰਨਗੇ ਅਤੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਉਮੀਦਵਾਰਾਂ ਲਈ ਵੋਟਾਂ ਮੰਗਣਗੇ।

ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਹੋਰਾਂ ਦੇ ਨਾਂ ਸ਼ਾਮਲ ਹਨ। ਇਸ ਸੂਚੀ ਵਿੱਚ ਦਿੱਲੀ ਦੇ ਮੰਤਰੀ ਪੰਕਜ ਗੁਪਤਾ, ਐਨਡੀ ਗੁਪਤਾ, ਗੋਪਾਲ ਰਾਏ, ਆਤਿਸ਼ੀ, ਸੌਰਭ ਭਾਰਦਵਾਜ ਅਤੇ ਹੋਰਾਂ ਦੇ ਨਾਂ ਸ਼ਾਮਲ ਹਨ। ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਥਾਂ ਮਿਲੀ ਹੈ, ਜੋ ਇਸ ਸਮੇਂ ਲੰਡਨ ਵਿੱਚ ਅੱਖਾਂ ਦਾ ਇਲਾਜ ਕਰਵਾ ਰਹੇ ਹਨ।

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ, ਹਰਜੋਤ ਸਿੰਘ ਬੈਂਸ, ਬਲਕਾਰ ਸਿੰਘ, ਬਲਹਜੀਤ ਕੌਰ, ਹਰਭਜਨ ਸਿੰਘ ਈ.ਟੀ.ਓ ਅਤੇ ਹੋਰ ਵੀ ਪਾਰਟੀ ਦੀ ਸਟਾਰ ਪ੍ਰਚਾਰਕ ਸੂਚੀ ਵਿੱਚ ਸ਼ਾਮਲ ਹਨ।

Leave a Reply