Sat. May 18th, 2024

‘ਆਪ’ ਨੇ ਲੋਕ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਨਵੀਂ ਦਿੱਲੀ : ‘ਆਪ’ ਨੇ ਲੋਕ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ ਸੀਐਮ ਕੇਜਰੀਵਾਲ ਦਾ ਨਾਮ ਵੀ ਸ਼ਾਮਲ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਸੁਨੀਤਾ ਕੇਜਰੀਵਾਲ ਦਾ ਨਾਂ ਸ਼ਾਮਲ ਹੈ। ਇਨ੍ਹਾਂ ਤੋਂ ਇਲਾਵਾ ਜੇਲ੍ਹ ਵਿੱਚ ਬੰਦ ਸਾਬਕਾ ਡਿਪਟੀ ਸੀ.ਐਮ ਮਨੀਸ਼ ਸਿਸੋਦੀਆ ਅਤੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਵੀ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ।

40 ਸਟਾਰ ਪ੍ਰਚਾਰਕਾਂ ਦੀ ਸੂਚੀ

ਅਰਵਿੰਦ ਕੇਜਰੀਵਾਲ, ਸੁਨੀਤਾ ਕੇਜਰੀਵਾਲ, ਭਗਵੰਤ ਸਿੰਘ ਮਾਨ, ਮਨੀਸ਼ ਸਿਸੋਦੀਆ, ਸੰਜੇ ਸਿੰਘ, ਡਾ ਸੰਦੀਪ ਪਾਠਕ , ਪੰਕਜ ਕੁਮਾਰ ਗੁਪਤਾ, ਐਨ ਡੀ ਗੁਪਤਾ, ਗੋਪਾਲ ਰਾਏ, ਰਾਘਵ ਚੱਢਾ, ਸਤੇਂਦਰ ਜੈਨ, ਆਤਿਸ਼ੀ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ, ਸਵਾਤੀ ਮਾਲੀਵਾਲ, ਰਾਖੀ ਬਿੜਲਾਨ, ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਅਨਮੋਲ ਗਗਨ ਮਾਨ, ਚੇਤਨ ਸਿੰਘ ਜੌੜੇਮਾਜਰਾ
ਹਰਜੋਤ ਸਿੰਘ ਬੈਂਸ, ਬਲਕਾਰ ਸਿੰਘ, ਦਿਲੀਪ ਪਾਂਡੇ, ਦੁਰਗੇਸ਼ ਪਾਠਕ, ਜਤਿੰਦਰ ਸਿੰਘ ਤੋਮਰ, ਜਰਨੈਲ ਸਿੰਘ, ਰਿਤੂਰਾਜ ਝਾਅ, ਰਾਜੇਸ਼ ਗੁਪਤਾ, ਗੁਲਾਬ ਸਿੰਘ ਯਾਦਵ, ਸੰਜੀਵ ਝਾਅ, ਮੁਕੇਸ਼ ਅਹਲਾਵਤ, ਸ਼ੈਲੀ ਓਬਰਾਏ, ਪੰਕਜ ਗੁਪਤਾ (ਭਰਾ), ਸਾਰਿਕਾ ਚੌਧਰੀ, ਵਿਸ਼ੇਸ਼ ਰਵੀ, ਅਖਿਲੇਸ਼ ਪਤੀ ਤ੍ਰਿਪਾਠੀ, ਅਮਾਨਤੁੱਲਾ ਖਾਨ, ਨਿੰਮੀ ਰਸਤੋਗੀ, ਅੰਜਲੀ ਰਾਏ।

ਦੱਸ ਦੇਈਏ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਸੱਤ ਵਿੱਚੋਂ ਚਾਰ ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੀ ਹੈ ਅਤੇ ਬਾਕੀ ਤਿੰਨ ਉੱਤੇ ਕਾਂਗਰਸ ਦੇ ਉਮੀਦਵਾਰ ਚੋਣ ਲੜ ਰਹੇ ਹਨ। ਦਿੱਲੀ ਅਤੇ ਹਰਿਆਣਾ ਲਈ ਆਮ ਆਦਮੀ ਪਾਰਟੀ ਦਾ ਕਾਂਗਰਸ ਨਾਲ ਗਠਜੋੜ ਹੈ। ਆਮ ਆਦਮੀ ਪਾਰਟੀ ਹਰਿਆਣਾ ਦੀ ਕੁਰੂਕਸ਼ੇਤਰ ਲੋਕ ਸਭਾ ਸੀਟ ਤੋਂ ਚੋਣ ਲੜ ਰਹੀ ਹੈ।

By admin

Related Post

Leave a Reply

Discover more from CK Media Network

Subscribe now to keep reading and get access to the full archive.

Continue reading