ਚੰਡੀਗੜ੍ਹ: ਆਮ ਆਦਮੀ ਪਾਰਟੀ (The Aam Aadmi Party),(ਆਪ) ਨੇ ਸਿਆਸੀ ਮੁਹਿੰਮ ਸਬੰਧੀ ਚੋਣ ਕਮਿਸ਼ਨ (The Election Commission) ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Shiromani Akali Dal President Sukhbir Singh Badal) ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ।

ਬੀਤੇ ਦਿਨ ‘ਆਪ’ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ। ਭਾਰਤੀ ਚੋਣ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਲਿਖੇ ਪੱਤਰ ਵਿੱਚ ‘ਆਪ’ ਆਗੂ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੀ ਪੰਜਾਬ ਬਚਾਓ ਯਾਤਰਾ ਦੌਰਾਨ ਆਪਣੀ ਮੁਹਿੰਮ ਲਈ ਇੱਕ ਬੱਚੇ ਦੀ ਵਰਤੋਂ ਕੀਤੀ, ਜੋ ਕਿ ਇੱਕ ਸਿਆਸੀ ਮੁਹਿੰਮ ਹੈ। ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ‘ਆਪ’ ਦਾ ਇੱਕ ਵਫ਼ਦ ਜਿਸ ਵਿੱਚ ਹਰਚੰਦ ਸਿੰਘ ਬਰਸਾਤ, ਡਾ: ਸੰਨੀ ਆਹਲੂਵਾਲੀਆ, ਮਾਲਵਿੰਦਰ ਸਿੰਘ ਕੰਗ ਅਤੇ ਤਰੁਨਪ੍ਰੀਤ ਸਿੰਘ ਸੌਂਧ ਸਮੇਤ, ‘ਆਪ’ ਦਾ ਇੱਕ ਵਫ਼ਦ ਅਧਿਕਾਰਤ ਤੌਰ ‘ਤੇ ਸ਼ਿਕਾਇਤ ਦਰਜ ਕਰਵਾਉਣ ਲਈ ਚੰਡੀਗੜ੍ਹ ਸਥਿਤ ਸੈਕਟਰ 17 ਪੰਜਾਬ ਦੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਪਹੁੰਚਿਆ।

ਪੱਤਰ ਵਿੱਚ ਕਿਹਾ ਗਿਆ ਹੈ ਕਿ 6 ਅਪਰੈਲ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੀ ਚੋਣ ਮੁਹਿੰਮ ‘ਪੰਜਾਬ ਬਚਾਓ ਯਾਤਰਾ’ ਦੌਰਾਨ ਰਾਏਕੋਟ ਵਿੱਚ ਦੁਪਹਿਰ 1 ਵਜੇ ਦੇ ਦਰਮਿਆਨ ਹਦਾਇਤਾਂ ਦੀ ਉਲੰਘਣਾ ਕੀਤੀ ਹੈ। ਜਦੋਂ ਉਨ੍ਹਾਂ ਨੇ ਇੱਕ ਬੱਚੇ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਅਤੇ ਅਕਾਲੀ ਦਲ ਨੂੰ ਵੋਟ ਦਿਓ ਦੇ ਨਾਅਰੇ ਲਾਏ ਜੋ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਹੈ। ਪਾਰਟੀ ਨੇ ਘਟਨਾ ਦੇ ਵੀਡੀਓਗ੍ਰਾਫਿਕ ਸਬੂਤ ਵੀ ਸੌਂਪੇ। ਚੋਣ ਕਮਿਸ਼ਨ ਨੂੰ ਇੱਕ ਉਦਾਰਹਣ ਸਥਾਪਿਤ ਕਰਨ ਦੇ ਲਈ ਅਕਾਲੀ ਦਲ ਦੇ ਪ੍ਰਧਾਨ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ ।

Leave a Reply