ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੂੰ ਈਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਇੰਡੀਆ ਬਲਾਕ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਅੱਜ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਚ ਮਹਾਂਰੈਲੀ ਕੀਤੀ ਜਾ ਰਹੀ ਹੈ।

ਇਸ ਰੈਲੀ ਵਿਚ ਕਾਂਗਰਸੀ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਧਾਨ ਮਲਿਕਅਰਜੁਨ ਖੜਗੇ ਸਮੇਤ ਵਿਰੋਧੀ ਧਿਰਾਂ ਦੇ ਤਕਰੀਬਨ ਸਾਰੇ ਪ੍ਰਮੁੱਖ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।ਇਸ ਰੈਲੀ ਵਿਚ 30 ਹਜ਼ਾਰ ਲੋਕਾਂ ਦਾ ਇਕੱਠ ਰੱਖਣ ਦਾ ਟੀਚਾ ਰੱਖਿਆ ਗਿਆ ਹੈ। ਆਮ ਆਦਮੀ ਪਾਰਟੀ (ਆਪ) ਨੇ ਦਾਅਵਾ ਕੀਤਾ ਹੈ ਕਿ ਇਸ ਮਹਾਂਰੈਲੀ ਵਿਚ ਰਿਕਾਰਡ ਤੋੜ ਇਕੱਠ ਹੋਵੇਗਾ।

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ (District President Sharanpal Singh Makkar) ਨੇ ਦੱਸਿਆ ਕਿ ‘ਭਾਰਤ’ ਗਠਜੋੜ ਦੀ ਰੈਲੀ ਵਿੱਚ ਸ਼ਾਮਲ ਹੋਣ ਲਈ ‘ਆਪ’ ਵਰਕਰ ਰੇਲ ਅਤੇ ਸੜਕੀ ਰਸਤੇ ਦਿੱਲੀ ਪੁੱਜਣੇ ਸ਼ੁਰੂ ਹੋ ਗਏ ਹਨ। ਐਤਵਾਰ ਦੀ ਇਹ ਰੈਲੀ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ।

Leave a Reply