ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਜ਼ਿਮਨੀ ਚੋਣਾਂ ਵਿਚ ਵਧੀਆ ਪ੍ਰਦਰਸ਼ਨ ਕੀਤਾ ਸੀ। ਆਮ ਆਦਮੀ ਪਾਰਟੀ ਨੇ ਚਾਰ ਵਿੱਚੋ ਤਿੰਨ ਸੀਟਾਂ ‘ਤੇ ਜਿੱਤ ਹਾਸਿਲ ਕੀਤੀ ਸੀ। ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਤਿੰਨ ਨਵੇਂ ਚੁਣੇ ਵਿਧਾਇਕਾਂ ਨੂੰ ਸਹੁੰ ਚੁਕਾਈ।

Three newly elected MLAs of Aam Aadmi Party took oath

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ‘ਆਪ’ ਦੇ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਸਨ। ਸਭ ਤੋਂ ਪਹਿਲਾਂ ਡਾ. ਇਸ਼ਾਂਕ ਚੱਬੇਵਾਲ ਨੇ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵਜੋਂ ਸਹੁੰ ਚੁੱਕੀ। ਹਲਕਾ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਗਿੱਦੜਬਾਹਾ ਹਲਕੇ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਵਿਧਾਇਕ ਵਜੋਂ ਸਹੁੰ ਚੁੱਕੀ।

ਬਰਨਾਲਾ ਹਲਕੇ ਤੋਂ ਕਾਂਗਰਸ ਦੇ ਨਵੇਂ ਚੁਣੇ ਗਏ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਉਰਫ ਕਾਲਾ ਢਿੱਲੋਂ ਨੇ ਅਜੇ ਤੱਕ ਸਹੁੰ ਨਹੀਂ ਚੁੱਕੀ। ਉਹ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ।

Leave a Reply