ਨਵੀਂ ਦਿੱਲੀ : ਦਿੱਲੀ ’ਚ ਆਮ ਆਦਮੀ ਪਾਰਟੀ ਸਰਕਾਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਅਮਾਨਤੁੱਲਾ ਖਾਨ (Amanatullah Khan) ਨੂੰ Ed ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਵਕਫ਼ ਬੋਰਡ ਨਿਯੁਕਤੀ ਘੁਟਾਲੇ ਵਿੱਚ ਪੀ.ਐਮ.ਐਲ.ਏ ਤਹਿਤ ਗ੍ਰਿਫ਼ਤਾਰ ਕੀਤਾ ਗਿਆ। ਈ.ਡੀ ਨੇ ਕਰੀਬ 9 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਵੀਰਵਾਰ ਯਾਨੀ ਕਿ ਅੱਜ 18 ਅਪ੍ਰੈਲ ਨੂੰ ਵਿਧਾਇਕ ਅਮਾਨਤੁੱਲਾ ਖਾਨ ਪੁੱਛਗਿੱਛ ਲਈ ਈ.ਡੀ ਸਾਹਮਣੇ ਪੇਸ਼ ਹੋਏ।

ਅਮਾਨਤੁੱਲਾ ਓਖਲਾ ਤੋਂ ਵਿਧਾਇਕ ਹਨ। ਉਨ੍ਹਾਂ ’ਤੇ ਦੋਸ਼ ਹੈ ਕਿ ਦਿੱਲੀ ਵਕਫ਼ ਬੋਰਡ ਦੇ ਚੇਅਰਮੈਨ ਵਜੋਂ ਉਨ੍ਹਾਂ ਨੇ 32 ਲੋਕਾਂ ਨੂੰ ਗ਼ੈਰ-ਕਾਨੂੰਨੀ ਤੌਰ ’ਤੇ ਭਰਤੀ ਕਰਨ ਦਾ ਦੋਸ਼ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਗੈਰ-ਕਾਨੂੰਨੀ ਤੌਰ ’ਤੇ ਦਿੱਲੀ ਵਕਫ਼ ਬੋਰਡ ਦੀਆਂ ਕਈ ਜਾਇਦਾਦਾਂ ਨੂੰ ਕਿਰਾਏ ’ਤੇ ਦਿੱਤਾ ਹੈ। ਦਿੱਲੀ ਵਕਫ਼ ਬੋਰਡ ਦੇ ਤਤਕਾਲੀ ਸੀ. ਈ. ਓ. ਨੇ ਇਸ ਤਰ੍ਹਾਂ ਦੀ ਗੈਰ-ਕਾਨੂੰਨੀ ਭਰਤੀ ਦੇ ਖਿਲਾਫ ਬਿਆਨ ਜਾਰੀ ਕੀਤਾ ਸੀ। ਜਾਂਚ ਦੌਰਾਨ ਅਮਾਨਤੁੱਲਾ ਦੇ ਕਰੀਬੀ ਸਾਥੀਆਂ ਦੇ ਟਿਕਾਣਿਆਂ ਤੋਂ ਨਕਦੀ ਬਰਾਮਦ ਹੋਈ ਸੀ।

Leave a Reply