November 5, 2024

ਆਮ ਜਨਤਾ ਨੂੰ ਅਕਤੂਬਰ ਦੇ ਪਹਿਲੇ ਦਿਨ ਲੱਗਾ ਵੱਡਾ ਝਟਕਾ, LPG ਗੈਸ ਸਿਲੰਡਰ ਹੋਇਆ ਮਹਿੰਗਾ

ਮਹਿੰਗਾ ਹੋਇਆ LPG Gas Cylinder, ਨਵੇਂ ਰੇਟ ਜਾਰੀ ...

ਨਵੀਂ ਦਿੱਲੀ : ਆਮ ਜਨਤਾ ਨੂੰ ਅਕਤੂਬਰ ਦੇ ਪਹਿਲੇ ਦਿਨ ਵੱਡਾ ਝਟਕਾ ਲੱਗਾ ਹੈ।  ਤਿਉਹਾਰਾਂ ਤੋਂ ਪਹਿਲਾਂ ਐਲ.ਪੀ.ਜੀ ਗੈਸ ਸਿਲੰਡਰ ਮਹਿੰਗਾ ਹੋ ਗਿਆ ਹੈ।  1 ਅਕਤੂਬਰ, 2024 ਤੋਂ, 19 ਕਿਲੋ ਦੇ ਵਪਾਰਕ ਐਲ.ਪੀ.ਜੀ ਸਿਲੰਡਰ ਦੀ ਕੀਮਤ ਵਿੱਚ 48.50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਹ ਨਵੀਆਂ ਦਰਾਂ ਦੇਸ਼ ਭਰ ਵਿੱਚ ਲਾਗੂ ਹੋ ਗਈਆਂ ਹਨ ਅਤੇ ਪ੍ਰਮੁੱਖ ਸ਼ਹਿਰਾਂ ਵਿੱਚ ਨਵੇਂ ਸਿਲੰਡਰ ਦੀਆਂ ਕੀਮਤਾਂ ਇਸ ਪ੍ਰਕਾਰ ਹਨ:

ਵੱਡੇ ਸ਼ਹਿਰਾਂ ਵਿੱਚ 19 ਕਿਲੋਗ੍ਰਾਮ ਐਲਪੀਜੀ ਸਿਲੰਡਰ ਦੀ ਕੀਮਤ:

ਦਿੱਲੀ: ₹1740 (ਪਿਛਲੇ ਮਹੀਨੇ ₹1691.50)
ਕੋਲਕਾਤਾ: ₹1850.50 (ਪਿਛਲੇ ਮਹੀਨੇ ₹1802.50)
ਮੁੰਬਈ: ₹1692 (ਪਿਛਲੇ ਮਹੀਨੇ ₹1644)
ਚੇਨਈ: ₹1903 (ਪਿਛਲੇ ਮਹੀਨੇ ₹1855)

ਹਾਲਾਂਕਿ 14.2 ਕਿਲੋਗ੍ਰਾਮ ਦੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ, ਜਿਸ ਨਾਲ ਆਮ ਘਰਾਂ ਨੂੰ ਰਾਹਤ ਮਿਲ ਸਕਦੀ ਹੈ। ਪਰ ਕਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ ਵਧਣ ਕਾਰਨ ਹੋਟਲਾਂ, ਰੈਸਟੋਰੈਂਟਾਂ ਅਤੇ ਢਾਬਿਆਂ ‘ਤੇ ਖਾਣ-ਪੀਣ ਦੀਆਂ ਕੀਮਤਾਂ ‘ਚ ਵਾਧਾ ਹੋਣ ਦੀ ਸੰਭਾਵਨਾ ਹੈ ਕਿਉਂਕਿ ਇਨ੍ਹਾਂ ਥਾਵਾਂ ‘ਤੇ ਮੁੱਖ ਤੌਰ ‘ਤੇ ਵਪਾਰਕ ਗੈਸ ਸਿਲੰਡਰਾਂ ਦੀ ਵਰਤੋਂ ਹੁੰਦੀ ਹੈ।

ਪਿਛਲੇ ਤਿੰਨ ਮਹੀਨਿਆਂ ਤੋਂ ਐਲ.ਪੀ.ਜੀ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ

ਅਕਤੂਬਰ 2024 ਸਮੇਤ ਪਿਛਲੇ ਤਿੰਨ ਮਹੀਨਿਆਂ ਵਿੱਚ ਵਪਾਰਕ ਐਲ.ਪੀ.ਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ। ਸਤੰਬਰ ਵਿੱਚ 39 ਰੁਪਏ ਅਤੇ ਅਗਸਤ ਵਿੱਚ 8-9 ਰੁਪਏ ਦਾ ਮਾਮੂਲੀ ਵਾਧਾ ਹੋਇਆ ਸੀ।

By admin

Related Post

Leave a Reply