ਸਿਡਨੀ : ਆਸਟ੍ਰੇਲੀਆ ‘ਚ ਅੱਜ ਆਏ ਸ਼ਕਤੀਸ਼ਾਲੀ ਤੂਫਾਨ ਦੀ ਲਪੇਟ ‘ਚ ਆਉਣ ਨਾਲ ਇਕ ਔਰਤ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਦੇਸ਼ ਦੇ ਦੱਖਣ-ਪੂਰਬੀ ਹਿੱਸੇ ‘ਚ ਸ਼ਕਤੀਸ਼ਾਲੀ ਤੂਫਾਨ ਆ ਗਿਆ ਹੈ। ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਬਿਜਲੀ ਸਪਲਾਈ ਵੀ ਠੱਪ ਹੋ ਗਈ। ਆਸਟ੍ਰੇਲੀਆ ਦੇ ਸਭ ਤੋਂ ਵੱਧ ਆਬਾਦੀ ਵਾਲੇ ਰਾਜ ਨਿਊ ਸਾਊਥ ਵੇਲਜ਼ ਦੇ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਅੱਜ ਸਵੇਰੇ ਖਰਾਬ ਮੌਸਮ ਕਾਰਨ ਦਰੱਖਤ ਡਿੱਗਣ ਨਾਲ ਇਕ ਔਰਤ ਦੀ ਮੌਤ ਹੋ ਗਈ।
ਇਕ ਹੋਰ ਵਿਅਕਤੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਸ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਬੀਤੀ ਰਾਤ ਨੂੰ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਨੇ ਦੱਖਣੀ-ਪੂਰਬੀ ਆਸਟ੍ਰੇਲੀਆ ਵਿੱਚ ਕਾਫ਼ੀ ਨੁਕਸਾਨ ਕੀਤਾ। ਆਸਟ੍ਰੇਲੀਆ ਦੇ ਦੂਜੇ ਸਭ ਤੋਂ ਵੱਧ ਆਬਾਦੀ ਵਾਲੇ ਰਾਜ ਵਿਕਟੋਰੀਆ ਵਿੱਚ ਅੱਜ ਸਵੇਰੇ 8 ਵਜੇ ਤੱਕ 140,000 ਤੋਂ ਵੱਧ ਘਰ ਬਿਜਲੀ ਤੋਂ ਬਿਨਾਂ ਸਨ। ਬੀਤੀ ਰਾਤ ਸੂਬੇ ਦੇ ਕੁਝ ਹਿੱ ਸਿਆਂ ‘ਚ 146 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਰਹੀਆਂ ਸਨ। ਇੰਨਾ ਹੀ ਨਹੀਂ, ਰਾਜ ਦੀ ਐਮਰਜੈਂਸੀ ਸੇਵਾ ਨੂੰ ਮਦਦ ਲਈ 1,000 ਤੋਂ ਵੱਧ ਕਾਲਾਂ ਆਈਆਂ, ਜਿਨ੍ਹਾਂ ਵਿੱਚ ਡਿੱਗੇ ਦਰੱਖਤਾਂ ਨਾਲ ਸਬੰਧਤ 800 ਕਾਲਾਂ ਅਤੇ ਨੁਕਸਾਨ ਨਾਲ ਸਬੰਧਤ 200 ਕਾਲਾਂ ਸ਼ਾਮਲ ਹਨ।
ਮੌਸਮ ਵਿਿਗਆਨ ਬਿਊਰੋ ਨੇ ਅੱਜ ਵਿਕਟੋਰੀਆ ਵਿੱਚ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਨਾਲ ਹੀ ਮੰਗਲਵਾਰ ਨੂੰ ਸਥਿਤੀ ਆਮ ਵਾਂਗ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਮੰਗਲਵਾਰ ਨੂੰ ਗੜੇਮਾਰੀ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ।
ਇਸ ਦੌਰਾਨ ਬਿਜਲੀ ਕੰਪਨੀ ਯੂਨਾਈਟਿਡ ਐਨਰਜੀ ਨੇ ਚੇਤਾਵਨੀ ਦਿੱਤੀ ਹੈ ਕਿ ਸੂਬੇ ਭਰ ਵਿੱਚ ਬਿਜਲੀ ਬਹਾਲ ਹੋਣ ਵਿੱਚ ਕਈ ਦਿਨ ਲੱਗ ਸਕਦੇ ਹਨ। ਵਿਕਟੋਰੀਆ ਦੇ ਊਰਜਾ ਮੰਤਰੀ ਲਿਲੀ ਨੇ ਅੱਜ ਸਵੇਰੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਕੁਝ ਖੇਤਰਾਂ ਵਿੱਚ ਬਿਜਲੀ ਦੀਆਂ ਲਾਈਨਾਂ ਦੀ ਮੁਰੰਮਤ ਕਰਨਾ ਬਹੁਤ ਖਤਰਨਾਕ ਹੈ।
ਤੁਹਾਨੂੰ ਦੱਸ ਦੇਈਏ ਕਿ ਦੱਖਣੀ ਆਸਟ੍ਰੇਲੀਆ ‘ਚ ਬੀਤੀ ਰਾਤ ਨੂੰ ਬਲੈਕਆਊਟ ਨਾਲ 7,000 ਘਰ ਪ੍ਰਭਾਵਿਤ ਹੋਏ ਸਨ। ਤਸਮਾਨੀਆ ਵਿੱਚ ਕਈ ਵਾਰ ਹੜ੍ਹ ਦੀਆਂ ਚੇਤਾਵਨੀਆਂ ਜਾਰੀ ਕੀਤੀਆਂ ਗਈਆਂ ਸਨ।