ਪੱਟੀ : ਪਿੰਡ ਦੁੱਬਲੀ ਦੇ ਆੜਤੀ ਜਸਵੰਤ ਸਿੰਘ ਦੀ ਸ਼ਨੀਵਾਰ ਸਵੇਰੇ ਅਣਪਛਾਤੇ ਵਿਅਕਤੀ ਵੱਲੋਂ ਉਨ੍ਹਾਂ ਦੀ ਦੁਕਾਨ ‘ਤੇ ਸ਼ੇਰਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ, ਇਹ ਸਾਰੀ ਘਟਨਾ ਸੀ.ਸੀ.ਟੀ.ਵੀ ਕੈਮਰੇ ਵਿੱਚ ਕੈਦ ਹੋ ਗਈ।
ਜ਼ਿਕਰਯੋਗ ਹੈ ਕਿ ਜਸਵੰਤ ਸਿੰਘ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਗਿੱਲ ਦੇ ਬਹੁਤ ਕਰੀਬੀ ਸਨ । ਉੱਥੇ ਹੀ ਥਾਣਾ ਸਦਰ ਪੱਟੀ ਦੀ ਪੁਲਿਸ ਨੇ 24 ਘੰਟਿਆਂ ਦੇ ਅੰਦਰ 4 ਮੁਲਜ਼ਮਾਂ ਨੂੰ ਜਸਵੰਤ ਸਿੰਘ ਦੇ ਕਤਲ ਕੇਸ ਵਿੱਚ ਨਾਮਜਦ ਕਰ ਕੇ ਕਤਲ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਪਰ ਉਨ੍ਹਾਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਇਸ ਸਬੰਧੀ ਥਾਣਾ ਸਦਰ ਪੱਟੀ ਦੀ ਪੁਲਿਸ ਵੱਲੋਂ ਦਰਜ ਕੀਤੀ ਗਈ ਐਫ.ਆਈ.ਆਰ ਨੰਬਰ 66 ਵਿੱਚ ਕਤਲ ਦੇ ਮੁਲਜਮ ਰਣਜੀਤ ਸਿੰਘ, ਉਸਦੇ ਭਰਾ ਨਿਸ਼ਾਨ ਸਿੰਘ, ਗੁਰਦਿਆਲ ਸਿੰਘ ਅਤੇ ਗੁਰਵਿੰਦਰ ਸਿੰਘ ਵਾਸੀ ਤੂਤ ਨੇ ਇੱਕ ਸਾਜ਼ਿਸ਼ ਦੇ ਤਹਿਤ ਇਹ ਕਤਲ ਕੀਤਾ ਹੈ। ਉਨ੍ਹਾਂ ਨੇ ਪਹਿਲਾਂ ਜਸਵੰਤ ਸਿੰਘ ਦੀ ਰੇਕੀ ਕੀਤੀ ਸੀ। ਇਸ ਤੋਂ ਬਾਅਦ, ਇਨ੍ਹਾਂ ਚਾਰਾਂ ਮੁਲਜਮਾਂ ਨੂੰ ਪੁਲਿਸ ਵੱਲੋਂ ਤਕਨੀਕੀ ਅਤੇ ਹਿਊਮਨ ਇੰਟੈਲੀਜੈਂਸ ਦੇ ਮਾਧਿਅਮ ਰਾਹੀਂ ਕੇਸ ਵਿੱਚ ਨਾਮਜਦ ਕੀਤਾ ਗਿਆ ਹੈ।
The post ਆੜਤੀ ਜਸਵੰਤ ਸਿੰਘ ਦਾ ਕਤਲ ਦੇ 4 ਦੋਸ਼ੀਆਂ ਖ਼ਿਲਾਫ਼ ਐਫ.ਆਈ.ਆਰ ਕੀਤੀ ਦਰਜ appeared first on TimeTv.
Leave a Reply