ਇਟਲੀ ਦੇ ਰੈਸਟੋਰੈਂਟ ‘ਚ ਕੰਮ ਕਰਦੇ ਪੰਜਾਬੀ ਵਿਅਕਤੀ ਦੀ ਹੋਈ ਮੌਤ
By admin / April 23, 2024 / No Comments / World News
ਫਿਲੌਰ: ਰੋਜ਼ੀ ਰੋਟੀ ਕਮਾਉਣ ਲਈ ਇਟਲੀ ਗਏ ਅੱਪਰਾ ਦੇ ਪਿੰਡ ਢਾਕ ਮਜਾਰਾ ਦੇ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਹਰਪਾਲ ਰਾਮ ਉਰਫ ਪਾਲਾ ਪੁੱਤਰ ਨੰਜੂ ਰਾਮ ਕਰੀਬ 6 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਅਤੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਇਟਲੀ ਗਿਆ ਸੀ। ਜਿੱਥੇ ਉਹ ਇਟਲੀ ਦੇ ਸਲੇਰਨੋ ਵਿੱਚ ਇੱਕ ਰੈਸਟੋਰੈਂਟ ਵਿੱਚ ਕੰਮ ਕਰਦਾ ਸੀ।
ਇਸ ਦੌਰਾਨ ਜਦੋਂ ਹਰਪਾਲ ਰਾਮ ਕੰਮ ਤੋਂ ਬਾਅਦ ਆਪਣੇ ਕਮਰੇ ਵਿੱਚ ਗਿਆ ਤਾਂ ਰਾਤ ਨੂੰ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ।
The post ਇਟਲੀ ਦੇ ਰੈਸਟੋਰੈਂਟ ‘ਚ ਕੰਮ ਕਰਦੇ ਪੰਜਾਬੀ ਵਿਅਕਤੀ ਦੀ ਹੋਈ ਮੌਤ appeared first on Timetv.