ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀਆਂ ’ਚ ਦਲ-ਬਦਲੀ ਜਾਰੀ ਹੈ। ਕਈ ਆਗੂ ਆਪਣੀ ਪਾਰਟੀ ਛੱਡ ਕੇ ਦੂਜੀਆਂ ਪਾਰਟੀਆਂ ਨਾਲ ਹੱਥ ਮਿਲਾ ਰਹੇ ਹਨ। ਅਜਿਹੇ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ।
ਜਾਣਕਾਰੀ ਅਨੁਸਾਰ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦਾ ਭਤੀਜਾ ਰਾਣਾ ਹਰਦੀਪ ਇੱਕ ਦਰਜਨ ਆਗੂਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਆਗੂਆਂ ਵਿੱਚੋਂ 3 ਸਾਬਕਾ ਕਾਂਗਰਸੀ ਕੌਂਸਲਰ ਨੀਰਜ ਜੈਨ, ਲਖਬੀਰ ਬਾਜਵਾ ਅਤੇ ਅਨਮੋਲ ਗਰੋਵਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਆਗੂਆਂ ਦੀ ਸ਼ਮੂਲੀਅਤ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਦੀ ਅਗਵਾਈ ਹੇਠ ਹੋਈ ਹੈ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਸੁਸ਼ੀਲ ਰਿੰਕੂ ਨੇ ਵੀ ਤੁਹਾਨੂੰ ਹੈਰਾਨ ਕਰ ਦਿੱਤਾ ਸੀ। ਉਹ ‘ਆਪ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ।