ਅੰਮ੍ਰਿਤਸਰ : ਡੀ.ਸੀ (DC) ਅਤੇ ਜ਼ਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ (District Election Officer Ghansham Thori) ਨੇ ਦੱਸਿਆ ਕਿ ਵੋਟਿੰਗ ਖ਼ਤਮ ਹੋਣ ਤੋਂ 48 ਘੰਟੇ ਪਹਿਲਾਂ ਭਾਵ ਚੋਣ ਪ੍ਰਚਾਰ ਖ਼ਤਮ ਹੁੰਦੇ ਹੀ ਰੇਡੀਓ-ਟੈਲੀਵਿਜ਼ਨ, ਸੋਸ਼ਲ ਮੀਡੀਆ ਸਮੇਤ ਇਲੈਕਟ੍ਰਾਨਿਕ ਮੀਡੀਆ ‘ਤੇ ਸਿਆਸੀ ਪ੍ਰਚਾਰ/ਇਸ਼ਤਿਹਾਰਬਾਜ਼ੀ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਪਾਬੰਦੀ ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ ‘ਤੇ ਵੀ ਲਾਗੂ ਹੋਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ 23 ਮਈ, 2024 ਨੂੰ ਜਾਰੀ ਚੋਣ ਪ੍ਰਕਿਰਿਆ ਦੇ ਆਖ਼ਰੀ 48 ਘੰਟਿਆਂ ਦੀ ਮਿਆਰੀ ਸੰਚਾਲਨ ਪ੍ਰਕਿਰਿਆ ਅਨੁਸਾਰ ਕਿਸੇ ਵੀ ਪਾਰਟੀ ਦੇ ਟੀ.ਵੀ., ਰੇਡੀਓ, ਸੋਸ਼ਲ ਮੀਡੀਆ ਚੈਨਲ ਨੂੰ ਚੋਣ ਪ੍ਰਸਾਰਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਚੋਣ ਪ੍ਰਚਾਰ ਦੀ ਸਮਾਂ-ਸੀਮਾ ਖਤਮ ਹੁੰਦੇ ਹੀ ਪ੍ਰਚਾਰ ਲਈ ਇਸ਼ਤਿਹਾਰ ਜਾਂ ਸਮਾਨ ਪ੍ਰੋਗਰਾਮ ਨਹੀਂ ਚਲਾਏਗਾ।

ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਵਾਲੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰ 31 ਮਈ, 2024 ਤੋਂ 1 ਜੂਨ, 2024 ਦਰਮਿਆਨ ਪ੍ਰਕਾਸ਼ਿਤ ਹੋਣ ਵਾਲੇ ਅਖ਼ਬਾਰਾਂ ਵਿੱਚ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਮੀਡੀਆ ਸਰਟੀਫਿਕੇਸ਼ਨ ਅਤੇ ਨਿਗਰਾਨ ਕਮੇਟੀ ਦੀ ਪ੍ਰਵਾਨਗੀ ਤੋਂ ਬਾਅਦ ਹੀ ਆਪਣੇ ਇਸ਼ਤਿਹਾਰ ਪ੍ਰਕਾਸ਼ਿਤ ਕਰ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਮੀਡੀਆ ਕਰਮੀਆਂ/ਮੀਡੀਆ ਹਾਊਸਾਂ ਨੂੰ ਅਪੀਲ ਕੀਤੀ ਹੈ ਕਿ ਉਹ ਚੋਣ ਕਮਿਸ਼ਨ ਦੀਆਂ ਉਪਰੋਕਤ ਹਦਾਇਤਾਂ ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 126 ਅਤੇ 126ਏ ਅਧੀਨ ਨਿਰਧਾਰਤ ਸੀਮਾਵਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ।

Leave a Reply