ਗੈਜੇਟ ਡੈਸਕ : ਜੇਕਰ ਤੁਸੀਂ ਅਜੇ ਤੱਕ ਆਪਣੇ ਪੈਨ ਕਾਰਡ (PAN Card) ਨੂੰ ਆਧਾਰ ਕਾਰਡ (Aadhaar Card) ਨਾਲ Link ਨਹੀਂ ਕੀਤਾ ਹੈ, ਤਾਂ ਆਮਦਨ ਕਰ ਵਿਭਾਗ ਵੱਲੋਂ ਤੁਹਾਡੇ ਲਈ ਵੱਡੀ ਚੇਤਾਵਨੀ ਹੈ। ਇਨਕਮ ਟੈਕਸ ਵਿਭਾਗ ਨੇ ਟਵਿੱਟਰ ‘ਤੇ ਇਕ ਪੋਸਟ ‘ਚ ਕਿਹਾ ਕਿ ਕਿਸੇ ਵੀ ਹਾਲਤ ‘ਚ 31 ਮਈ ਤੋਂ ਪਹਿਲਾਂ ਆਪਣੇ ਪੈਨ ਕਾਰਡ ਨੂੰ ਆਧਾਰ ਨਾਲ Link ਕਰੋ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਤੁਹਾਨੂੰ ਭਾਰੀ ਟੈਕਸ ਦੇਣਾ ਪੈ ਸਕਦਾ ਹੈ। ਇਸ ਤੋਂ ਇਲਾਵਾ ਪੈਨ ਕਾਰਡ ਵੀ ਰੱਦ ਕੀਤਾ ਜਾ ਸਕਦਾ ਹੈ। ਬਹੁਤ ਸਾਰੇ ਲੋਕਾਂ ਨੇ ਆਪਣੇ ਆਧਾਰ ਨੂੰ ਪੈਨ ਨਾਲ Link ਕੀਤਾ ਹੈ ਪਰ ਕੀ ਇਹ ਅਸਲ ਵਿੱਚ Link ਹੈ ਜਾਂ ਨਹੀਂ। ਇਹ ਜਾਣਨਾ ਬਹੁਤ ਜ਼ਰੂਰੀ ਹੈ। ਤੁਸੀਂ ਸਿਰਫ਼ ਦੋ ਮਿੰਟਾਂ ਵਿੱਚ ਜਾਣ ਸਕਦੇ ਹੋ ਕਿ ਤੁਹਾਡਾ ਪੈਨ ਆਧਾਰ ਨਾਲ Link ਹੈ ਜਾਂ ਨਹੀਂ।
ਸਭ ਤੋਂ ਪਹਿਲਾਂ ਇਨਕਮ ਟੈਕਸ ਵਿਭਾਗ ਦੀ ਵੈੱਬਸਾਈਟ https://www.incometax.gov.in/iec/foportal/ ‘ਤੇ ਜਾਓ। ਇਸ ਤੋਂ ਬਾਅਦ ਤੁਹਾਨੂੰ ਖੱਬੇ ਪਾਸੇ ਲਿੰਕ ਆਧਾਰ ਸਟੇਟਸ ਦਾ ਵਿਕਲਪ ਦਿਖਾਈ ਦੇਵੇਗਾ। ਇਸ ਲਿੰਕ ‘ਤੇ ਕਲਿੱਕ ਕਰਨ ‘ਤੇ ਇਕ ਨਵਾਂ ਪੇਜ ਖੁੱਲ੍ਹੇਗਾ।
ਇਸ ਨਵੇਂ ਪੇਜ ‘ਤੇ ਪੈਨ ਨੰਬਰ ਅਤੇ ਆਧਾਰ ਨੰਬਰ ਦਰਜ ਕਰਨਾ ਹੋਵੇਗਾ। ਇਸ ਤੋਂ ਬਾਅਦ View Link Aadhaar Status ‘ਤੇ ਕਲਿੱਕ ਕਰੋ। ਕਲਿਕ ਕਰਨ ਤੋਂ ਬਾਅਦ, ਇਹ ਤੁਹਾਡੀ ਸਕ੍ਰੀਨ ‘ਤੇ ਦਿਖਾਈ ਦੇਵੇਗਾ ਕਿ ਤੁਹਾਡਾ ਪੈਨ ਆਧਾਰ ਨਾਲ ਲਿੰਕ ਹੈ ਜਾਂ ਨਹੀਂ। ਜੇਕਰ ਲਿੰਕ ਨਹੀਂ ਹੈ ਤਾਂ ਤੁਹਾਨੂੰ 31 ਮਈ ਤੋਂ ਪਹਿਲਾਂ ਆਪਣਾ ਆਧਾਰ ਪੈਨ ਨਾਲ ਲਿੰਕ ਕਰਨਾ ਹੋਵੇਗਾ।