ਚੰਡੀਗੜ੍ਹ: ਮਹਿਲਾ ਜਨਰਲ ਸਕੱਤਰ ਜੋਤੀ ਹੰਸ (Women General Secretary Jyoti Hans) ਵੱਲੋਂ ਕਾਂਗਰਸ ਤੋਂ ਅਸਤੀਫ਼ਾ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਜੋਤੀ ਹੰਸ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਚਰਚਾ ਹੈ ਕਿ ਉਹ ਜਲਦੀ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਜੋਤੀ ਹੰਸ ਨੇ ਆਪਣਾ ਅਸਤੀਫ਼ਾ ਰਾਸ਼ਟਰੀ ਪ੍ਰਧਾਨ ਮੱਲਿਕਾ ਅਰਜੁਨ ਖੜਗੇ (National President Mallika Arjun Kharge) ਨੂੰ ਸੌਂਪ ਦਿੱਤਾ ਹੈ।
ਦੱਸ ਦੇਈਏ ਕਿ 11 ਸਾਲਾਂ ਤੋਂ ਜੋਤੀ ਪਾਰਟੀ ਵਿੱਚ ਕੰਮ ਕਰ ਰਹੇ ਸਨ। ਉਨ੍ਹਾਂ ਨੇ ਪਾਰਟੀ ਦੇ ਸੂਬਾ ਪ੍ਰਧਾਨ ਐਚ.ਐਸ. ਲੱਕੀ ਉੱਤੇ ਵੀ ਦੋਸ਼ ਲਗਾਏ ਹਨ । ਉਸ ਦਾ ਕਹਿਣਾ ਹੈ ਕਿ ਜਦੋਂ ਤੋਂ ਲੱਕੀ ਨੂੰ ਪਾਰਟੀ ਪ੍ਰਧਾਨ ਬਣਾਇਆ ਗਿਆ ਹੈ, ਉਦੋਂ ਤੋਂ ਪਾਰਟੀ ਵਿੱਚ ਔਰਤਾਂ ਦੇ ਸਨਮਾਨ ਅਤੇ ਸੁਰੱਖਿਆ ਵਿੱਚ ਕਮੀ ਆਈ ਹੈ।