ਅੰਮ੍ਰਿਤਸਰ : ਬੀਤੇ ਦਿਨੀਂ ਅੰਮ੍ਰਿਤਸਰ ਏਅਰਪੋਰਟ (Amritsar Airport) ‘ਤੇ ਇੰਡੀਗੋ ਏਅਰਲਾਈਨਜ਼ (Indigo Airlines) ਦੇ ਜਹਾਜ਼ ਨੂੰ ਬੰਬ ਨਾਲ ਉਡਾਉਣ ਅਤੇ 1 ਕਰੋੜ ਰੁਪਏ ਦੀ ਫਿਰੌਤੀ ਮੰਗੇ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਮਾਮਲੇ ‘ਚ ਇਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ, ਜਿਸ ‘ਚ ਪੁਲਿਸ ਨੇ ਮਾਮਲੇ ਦੇ ਦੂਜੇ ਦੋਸ਼ੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਫੜਿਆ ਗਿਆ ਮੁਲਜ਼ਮ ਪੰਜਾਬ ਪੁਲਿਸ ਦਾ ਮੁਲਾਜ਼ਮ ਹੈ।

ਦੱਸ ਦੇਈਏ ਕਿ ਪੁਲਿਸ ਨੇ 16 ਅਗਸਤ ਨੂੰ ਫ਼ਿਰੋਜ਼ਪੁਰ ਤੋਂ ਇੱਕ ਮੁਲਜ਼ਮ ਗੁਰਦੇਵ ਸਿੰਘ ਨੂੰ ਏਅਰਪੋਰਟ ‘ਤੇ ਇੰਡੀਗੋ ਦੀ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਦੌਰਾਨ ਉਸ ਦੇ ਸਾਥੀਆਂ ਦੇ ਨਾਂ ਵੀ ਸਾਹਮਣੇ ਆਏ। ਫੜੇ ਗਏ ਮੁਲਜ਼ਮ ਦੀ ਪਛਾਣ ਵਿਕਰਮਜੀਤ ਸਿੰਘ ਉਰਫ ਵਿੱਕੀ ਵਜੋਂ ਹੋਈ ਹੈ, ਜੋ ਪੰਜਾਬ ਪੁਲਿਸ ਦਾ ਮੁਲਾਜ਼ਮ ਹੈ। ਉਸ ਨੂੰ ਪੁਲਿਸ ਲਾਈਨ ਫ਼ਿਰੋਜ਼ਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ‘ਚ ਹੁਣ ਤੱਕ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਹੋਰ ਲੋਕਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਸ਼ੁਭਮ ਕਪੂਰ ਅਸਿਸਟੈਂਟ ਮੈਨੇਜਰ ਸਕਿਓਰਿਟੀ ਇੰਡੀਗੋ ਏਅਰਲਾਈਨਜ਼ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੀ ਏਅਰਲਾਈਨ ਨੂੰ 14 ਅਗਸਤ ਨੂੰ ਇਕ ਈਮੇਲ ਮਿਲੀ ਸੀ। ਈਮੇਲ ‘ਚ ਕਿਹਾ ਗਿਆ ਹੈ ਕਿ ਇੰਡੀਗੋ ਏਅਰਲਾਈਨਜ਼ ਦੀ ਉਡਾਣ ‘ਤੇ ਹਵਾਈ ਅੱਡੇ ‘ਤੇ ਬੰਬ ਸੁੱਟਿਆ ਜਾਵੇਗਾ ਅਤੇ ਬੰਬ ਹਵਾਈ ਅੱਡੇ ‘ਤੇ ਵੱਖ-ਵੱਖ ਥਾਵਾਂ ਤੋਂ ਲਗਾਏ ਗਏ ਸਨ। ਉਸ ਨੂੰ ਇਕ ਕਰੋੜ ਰੁਪਏ ਦਿੱਤੇ ਜਾਣ ਨਹੀਂ ਤਾਂ ਉਹ ਬੰਬ ਧਮਾਕੇ ਕਰੇਗਾ। ਇਸ ਤੋਂ ਪਹਿਲਾਂ ਏਅਰਲਾਈਨ ਵੱਲੋਂ ਆਪਣੇ ਪੱਧਰ ‘ਤੇ ਮਾਮਲੇ ਦੀ ਜਾਂਚ ਕੀਤੀ ਗਈ ਸੀ। ਬਾਅਦ ਵਿੱਚ 6 ਅਗਸਤ ਨੂੰ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ।

Leave a Reply