ਦੋਰਾਹਾ : ਪੰਜਾਬ ‘ਚ ਇਕ ਵਾਰ ਫਿਰ ਖਾਲਿਸਤਾਨ ਦੇ ਨਾਅਰੇ ਲੱਗੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਦੋਰਾਹਾ ਵਿੱਚ ਖਾਲਿਸਤਾਨ ਜ਼ਿੰਦਾਬਾਦ (Khalistan Zindabad) ਅਤੇ ਸਿੱਖ ਫਾਰ ਜਸਟਿਸ ਦੇ ਨਾਅਰੇ ਲਿਖੇ ਹੋਏ ਹਨ। ਇਸ ਵਾਰ ਦੋਰਾਹਾ ਦੇ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੁੱਤ ‘ਤੇ ਵੀ ਇਹ ਨਾਅਰੇ ਲਿਖੇ ਗਏ ਹਨ।
ਸਿੱਖ ਫਾਰ ਜਸਟਿਸ ਦੇ ਮੁਖੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਵੀ ਵੀਡੀਓ ਜਾਰੀ ਕਰਕੇ ਇਸ ਦੀ ਜ਼ਿੰਮੇਵਾਰੀ ਲਈ ਹੈ। ਇਸ ਵਿੱਚ ਪੰਨੂੰ ਪੰਜਾਬ ਦੇ ਮੌਜੂਦਾ ਸੀ.ਐਮ.ਭਗਵੰਤ ਮਾਨ ਅਤੇ ਸਾਬਕਾ ਸੀ.ਐਮ. ਭਾਜਪਾ ਦੇ ਪੋਤਰੇ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਵੀ ਧਮਕੀਆਂ ਦਿੱਤੀਆਂ ਗਈਆਂ ਹਨ। ਇਸ ਦੌਰਾਨ ਪੰਨੂ ਨੇ ਰਵਨੀਤ ਬਿੱਟੂ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਹੈ। ਵੀਡੀਓ ਵਿੱਚ ਪੰਨੂੰ ਦੇ ਦੋਰਾਹਾ ਵਿੱਚ ਲਿਖੇ ਨਾਅਰੇ ਦੀ ਫੋਟੋ ਵੀ ਹੈ, ਜਿਸ ਤੋਂ ਸਾਫ਼ ਹੁੰਦਾ ਹੈ ਕਿ ਪੰਨੂ ਦੇ ਸਲੀਪਰ ਸੈੱਲ ਸਰਗਰਮ ਹਨ।
ਜ਼ਿਕਰਯੋਗ ਹੈ ਕਿ 31 ਅਗਸਤ ਨੂੰ ਬੇਅੰਤ ਸਿੰਘ ਦੀ ਬਰਸੀ ਹੈ। ਦੋਰਾਹਾ ਸ਼ਹਿਰ ਦੇ ਮੁੱਖ ਚੌਕ ਵਿੱਚ ਬੇਅੰਤ ਸਿੰਘ ਦਾ ਬੁੱਤ ਸਥਾਪਤ ਹੈ। ਬੇਅੰਤ ਸਿੰਘ ਦਾ ਪਿੰਡ ਕੋਟਲੀ ਵੀ ਦੋਰਾਹਾ ਨੇੜੇ ਹੈ। ਦੱਸ ਦਈਏ ਕਿ 31 ਅਗਸਤ 1995 ਨੂੰ ਬੇਅੰਤ ਸਿੰਘ ਦੀ ਬੰਬ ਨਾਲ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਿਖੇ ਨਾਅਰਿਆਂ ਨੂੰ ਮਿਟਾ ਦਿੱਤਾ ਗਿਆ ਹੈ ਅਤੇ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਸਾਰੀਆਂ ਮੁੱਖ ਸੜਕਾਂ ‘ਤੇ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ।