November 5, 2024

ਇੱਕ ਵਾਰ ਫਿਰ ਚਰਚਾ ‘ਚ ਆਈ ਪੰਜਾਬ ਦੀ ਇਹ ਜੇਲ੍ਹ

ਅੰਮ੍ਰਿਤਸਰ: ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਮੋਬਾਈਲ ਫ਼ੋਨ ਅਤੇ ਹੋਰ ਗ਼ੈਰ-ਕਾਨੂੰਨੀ ਸਮਾਨ ਲੱਭਣ ਦਾ ਸਿਲਸਿਲਾ ਜਾਰੀ ਹੈ। ਇੱਕ ਵਾਰ ਫਿਰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ (The Central Jail of Amritsar) ਚਰਚਾ ਵਿੱਚ ਆ ਗਈ ਹੈ। ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੋਬਾਈਲ ਬਰਾਮਦ ਹੋਏ ਹਨ।

ਦੱਸਿਆ ਜਾ ਰਿਹਾ ਹੈ ਕਿ ਚੈਕਿੰਗ ਦੌਰਾਨ 27 ਕੈਦੀਆਂ ਦੇ ਕਬਜ਼ੇ ‘ਚੋਂ 26 ਮੋਬਾਈਲ ਫੋਨ ਅਤੇ 21 ਸਿਮ ਕਾਰਡ ਬਰਾਮਦ ਹੋਏ। ਇਸਲਾਮਾਬਾਦ ਥਾਣੇ ਦੀ ਪੁਲੀਸ ਨੇ ਵਧੀਕ ਜੇਲ੍ਹ ਸੁਪਰਡੈਂਟ ਮਨਦੀਪ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਕੈਦੀਆਂ ਦੀ ਪਛਾਣ ਗੁਰਪ੍ਰੀਤ ਸਿੰਘ, ਜਗਦੀਪ ਸਿੰਘ, ਹਰਮਨ ਸਿੰਘ, ਹਰਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਕੁਲਦੀਪ ਸਿੰਘ, ਰੋਹਿਤ ਸਿੰਘ, ਪ੍ਰਿੰਸੀਪਲ ਸਿੰਘ, ਸਰਬਜੀਤ ਸਿੰਘ, ਸੋਨੂੰ ਮਸੀਹ, ਹਰਜਿੰਦਰ ਸਿੰਘ, ਜਸਪਾਲ ਸਿੰਘ, ਮਨਪ੍ਰੀਤ ਸਿੰਘ, ਗੁਰਮੀਤ ਸਿੰਘ, ਹਰਦੀਪ ਸਿੰਘ  , ਹਨੀਸ਼ ਠਾਕੁਰ, ਰਾਜਪਾਲ ਸਿੰਘ, ਅਕਾਸ਼ਦੀਪ ਸਿੰਘ, ਧਰਮਵੀਰ ਸਿੰਘ, ਗੁਰਮੀਤ ਸਿੰਘ, ਸਾਗਰ, ਜਸਵਿੰਦਰ ਸਿੰਘ, ਰਾਜਵੰਤ ਸਿੰਘ, ਦਿਲਪ੍ਰੀਤ ਸਿੰਘ, ਮੁਖਤਾਰ ਸਿੰਘ ਅਤੇ ਸਰਵਣ ਸਿੰਘ ਵਜੋਂ ਹੋਈ ਹੈ।। ਇਨ੍ਹਾਂ ਸਾਰਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

By admin

Related Post

Leave a Reply