ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ ਬਾਰ੍ਹਵੀਂ ਜਮਾਤ ਦੀ ਅੰਗਰੇਜ਼ੀ ਦੀ ਪ੍ਰੀਖਿਆ ਮੁੜ ਰੱਦ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਦੋ ਪ੍ਰੀਖਿਆ ਕੇਂਦਰਾਂ ਵਿੱਚ ਇਹ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 24 ਫਰਵਰੀ ਨੂੰ ਵੀ ਪੇਪਰ ਲੀਕ ਹੋਣ ਕਾਰਨ ਪ੍ਰੀਖਿਆ ਰੱਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ 24 ਮਾਰਚ ਨੂੰ ਦੁਬਾਰਾ ਪ੍ਰੀਖਿਆ ਲਈ ਗਈ ਸੀ। ਇਸ ਦੌਰਾਨ ਵਿਦਿਆਰਥੀਆਂ ਨੂੰ ਦੋ ਪ੍ਰੀਖਿਆ ਕੇਂਦਰਾਂ ਵੱਲੋਂ ਨਵੇਂ ਪ੍ਰਸ਼ਨ ਪੱਤਰ ਦੀ ਬਜਾਏ 24 ਫਰਵਰੀ ਨੂੰ ਲੀਕ ਹੋਏ ਪ੍ਰਸ਼ਨ ਪੱਤਰ ਦਿੱਤੇ ਗਏ। ਇਸ ਗੱਲ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਪੇਪਰ ਮਾਰਕਿੰਗ ਲਈ ਪਹੁੰਚੇ।

ਇਸ ਤੋਂ ਬਾਅਦ ਵਿਭਾਗ ਨੇ ਸੰਜੀਦਗੀ ਨਾਲ ਕੰਮ ਕਰਦੇ ਹੋਏ ਉਨ੍ਹਾਂ ਦੋਵਾਂ ਕੇਂਦਰਾਂ ਦੀ ਪ੍ਰੀਖਿਆ ਰੱਦ ਕਰ ਦਿੱਤੀ। ਦੱਸ ਦੇਈਏ ਕਿ ਹੁਣ ਇਨ੍ਹਾਂ ਦੋਵਾਂ ਕੇਂਦਰਾਂ ਦੇ ਕਰੀਬ 200 ਵਿਦਿਆਰਥੀਆਂ ਦੀ ਪ੍ਰੀਖਿਆ ਤਹਿਸੀਲ ਪੱਧਰੀ ਸਕੂਲਾਂ ਵਿੱਚ ਸਵੇਰ ਦੀ ਸ਼ਿਫਟ ਵਿੱਚ 22 ਮਈ ਨੂੰ ਹੋਵੇਗੀ। ਇਸ ਸਭ ਕਾਰਨ 12ਵੀਂ ਦੇ ਨਤੀਜੇ ਵਿੱਚ ਦੇਰੀ ਹੋਣ ਦੀ ਸੰਭਾਵਨਾ ਹੈ।

Leave a Reply