ਜਲੰਧਰ : ਵਿਦੇਸ਼ਾਂ ‘ਚ ਪੈਸੇ ਭੇਜਣ ਦੇ ਨਾਂ ‘ਤੇ ਭੋਲੇ-ਭਾਲੇ ਲੋਕਾਂ ਨਾਲ ਠੱਗੀ ਮਾਰਨ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਟਰੈਵਲ ਏਜੰਟ (Travel agent) ਨੇ ਵਿਦੇਸ਼ ਭੇਜਣ ਦੇ ਨਾਂ ‘ਤੇ 12.84 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਸਬੰਧੀ ਪੀੜਤਾ ਨੇ ਥਾਣਾ ਰਾਮਾਮੰਡੀ ਨੂੰ ਸ਼ਿਕਾਇਤ ਦਿੱਤੀ ਹੈ। ਪੁਲਿਸ ਨੇ ਪੀੜਤ ਹਰਚੰਦ ਦੀ ਸ਼ਿਕਾਇਤ ‘ਤੇ ਜਾਂਚ ਤੋਂ ਬਾਅਦ ਔਰਤ ਸਮੇਤ ਦੋ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਸ਼ਿਕਾਇਤ ਵਿੱਚ ਹਰਚੰਦ ਨੇ ਦੱਸਿਆ ਕਿ ਉਸ ਨੇ ਆਪਣੇ ਲੜਕੇ ਨੂੰ ਵਿਦੇਸ਼ ਭੇਜਣ ਲਈ ਜਤਿੰਦਰ ਸਿੰਘ ਵਾਸੀ ਕਾਕੀਪਿੰਡ ਤੇ ਰੋਜ਼ੀ ਵਾਸੀ ਦਕੋਹਾ ਕੋਲ ਫਾਈਲ ਦਿੱਤੀ ਸੀ। ਇਸ ਤੋਂ ਬਾਅਦ ਉਸ ਨੇ 12 ਲੱਖ 84 ਹਜ਼ਾਰ ਰੁਪਏ ਵੀ ਜਮ੍ਹਾਂ ਕਰਵਾ ਦਿੱਤੇ। ਇਸ ਤੋਂ ਬਾਅਦ ਨਾ ਤਾਂ ਮੁਲਜ਼ਮ ਨੇ ਉਸ ਦਾ ਵੀਜ਼ਾ ਲਗਵਾਇਆ ਅਤੇ ਨਾ ਹੀ ਉਸ ਨੂੰ ਵਿਦੇਸ਼ ਭੇਜਿਆ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।