ਨੋਇਡਾ : ਉੱਤਰ ਪ੍ਰਦੇਸ਼ (Uttar Pradesh) ਦੇ ਨੋਇਡਾ (Noida) ਵਿੱਚ ਇੱਕ ਘਰ ਦਾ ਸੀਵਰੇਜ ਸਾਫ਼ ਕਰਨ ਗਏ ਦੋ ਮਜ਼ਦੂਰਾਂ ਦੀ ਜ਼ਹਿਰੀਲੀ ਗੈਸ ਦਾ ਸਾਹ ਲੈਣ ਨਾਲ ਮੌਤ ਹੋ ਗਈ। ਪੁਲਿਸ ਨੇ ਅੱਜ ਇਹ ਜਾਣਕਾਰੀ ਦਿੱਤੀ। ਨੋਇਡਾ ਸੈਕਟਰ-20 ਥਾਣੇ ਦੇ ਇੰਚਾਰਜ ਇੰਸਪੈਕਟਰ ਡੀ.ਪੀ ਸ਼ੁਕਲਾ ਨੇ ਦੱਸਿਆ ਕਿ ਅੱਜ ਸਵੇਰੇ ਸੈਕਟਰ-26 ਦੇ ਏ-ਬਲਾਕ ‘ਚ ਰਹਿਣ ਵਾਲੇ ਇਕ ਵਿਅਕਤੀ ਦੇ ਘਰ ਸੀਵਰ ਦੀ ਸਫਾਈ ਕਰਨ ਲਈ ਦੋ ਮਜ਼ਦੂਰ ਆਏ ਸਨ। ਉਸ ਨੇ ਦੱਸਿਆ ਕਿ ਸਫਾਈ ਕਰਦੇ ਸਮੇਂ ਦੋਵਾਂ ਨੂੰ ਜ਼ਹਿਰੀਲੀ ਗੈਸ ਚੜ੍ਹ ਗਈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਨੂਨੀ ਮੰਡਲ ਅਤੇ ਤਪਨ ਮੰਡਲ ਵਜੋਂ ਹੋਈ ਹੈ, ਜੋ ਸੈਕਟਰ 9 ਦੇ ਵਸਨੀਕ ਸਨ। ਸ਼ੁਕਲਾ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਵੱਡੀ ਗਿਣਤੀ ‘ਚ ਸਫ਼ਾਈ ਕਰਮਚਾਰੀ ਮੌਕੇ ‘ਤੇ ਪਹੁੰਚ ਗਏ ਅਤੇ ਪੁਲਿਸ ਤੋਂ ਮੰਗ ਕੀਤੀ ਕਿ ਮਕਾਨ ਮਾਲਕ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਸਫ਼ਾਈ ਕਰਮਚਾਰੀਆਂ ਨੇ ਮ੍ਰਿਤਕਾਂ ਲਈ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ।

ਸਫ਼ਾਈ ਕਰਮਚਾਰੀਆਂ ਨੇ ਦੱਸਿਆ ਕਿ ਸੇਫ਼ਟੀ ਟੈਂਕ ਤੰਗ ਗਲੀ ਵਿੱਚ ਬਣਾਇਆ ਗਿਆ ਸੀ ਅਤੇ ਉੱਥੇ ਕੋਈ ਸੁਰੱਖਿਆ ਉਪਾਅ ਨਹੀਂ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਮਜ਼ਦੂਰਾਂ ਨੇ ਸੇਫਟੀ ਟੈਂਕੀ ਨੂੰ ਖੋਲ੍ਹਿਆ ਤਾਂ ਉਸ ਵਿੱਚੋਂ ਜ਼ਹਿਰੀਲੀ ਗੈਸ ਨਿਕਲੀ, ਜਿਸ ਕਾਰਨ ਦੋਵਾਂ ਮਜ਼ਦੂਰਾਂ ਦੀ ਮੌਤ ਹੋ ਗਈ।

Leave a Reply