ਮੋਹਾਲੀ : ਮੋਹਾਲੀ (Mohali) ਵਿੱਚ ਅੱਜ ਸਪੈਸ਼ਲ ਸੈੱਲ ਦੀ ਟੀਮ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਗੈਂਗਸਟਰਾਂ ਦੀ ਲੱਤ ‘ਚ ਗੋਲੀ ਲੱਗ ਗਈ ਅਤੇ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ। ਇਸ ਮਾਮਲੇ ਸਬੰਧੀ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਦਾ ਟਵੀਟ ਸਾਹਮਣੇ ਆਇਆ ਹੈ। ਉਨ੍ਹਾਂ ਟਵੀਟ ਕੀਤਾ ਕਿ ‘ਪੰਜਾਬ ਪੁਲਿਸ ਨੇ 2 ਗੈਂਗਸਟਰਾਂ ‘ਤੇ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ… ਪੰਜਾਬ ‘ਚ ਗੈਂਗਸਟਰਵਾਦ ਲਈ ਕੋਈ ਥਾਂ ਨਹੀਂ, ਜੋ ਵੀ ਕਾਨੂੰਨ ਆਪਣੇ ਹੱਥ ‘ਚ ਲੈਂਦਾ ਹੈ, ਉਹ ਯਾਦ ਰੱਖੇ ਕਿ ਹੁਣ ਪੰਜਾਬ ‘ਚ ਉਨ੍ਹਾਂ ਦੀ ‘ਸਰਪ੍ਰਸਤੀ’ ਨਹੀਂ ਹੈ, ਸਿੱਧੀ ਕਾਰਵਾਈ ਕੀਤੀ ਜਾਂਦੀ ਹੈ।

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਦੋ ਗੈਂਗਸਟਰਾਂ ਨੇ ਇੱਕ ਬਾਊਂਸਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਸਬੰਧੀ ਪੁਲਿਸ ਨੂੰ ਸੂਚਨਾ ਮਿਲੀ ਕਿ ਉਕਤ ਦੋਸ਼ੀ ਨਿਊ ਮੁੱਲਾਂਪੁਰ ਨੇੜੇ ਬਾਈਕ ‘ਤੇ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ‘ਤੇ ਗੈਂਗਸਟਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਪੁਲਿਸ ਨੇ ਵੀ ਜਵਾਬੀ ਗੋਲੀਬਾਰੀ ਕੀਤੀ, ਜਿਸ ਵਿੱਚ ਦੋਵੇਂ ਗੈਂਗਸਟਰਾਂ ਦੀਆਂ ਲੱਤਾਂ ਵਿੱਚ ਗੋਲੀ ਲੱਗ ਗਈ। ਦੋਵੇਂ ਗੈਂਗਸਟਰ ਮੋਹਾਲੀ ਜ਼ਿਲ੍ਹੇ ਦੇ ਵਸਨੀਕ ਦੱਸੇ ਜਾਂਦੇ ਹਨ ਅਤੇ ਦੋਵੇਂ ਮੁਲਜ਼ਮ ਬੰਬੀਹਾ ਗੈਂਗ ਨਾਲ ਸਬੰਧਤ ਹਨ। ਉਨ੍ਹਾਂ ਨੇ 2 ਦਿਨ ਪਹਿਲਾਂ ਬਾਊਂਸਰ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਸੀ। ਇਸ ਦੌਰਾਨ ਪੁਲਿਸ ਨੇ ਗੈਂਗਸਟਰਾਂ ਕੋਲੋਂ 2 ਪਿਸਤੌਲ ਵੀ ਬਰਾਮਦ ਕੀਤੇ ਹਨ। ਪੁਲਿਸ ਨੇ ਦੋਵੇਂ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸੇ ਤਰ੍ਹਾਂ ਬਾਊਂਸਰ ਨੂੰ ਮਾਰਨ ਵਾਲੇ ਗੈਂਗਸਟਰਾਂ ਨੂੰ 48 ਘੰਟਿਆਂ ਦੇ ਅੰਦਰ ਪੁਲਿਸ ਨੇ ਫੜ ਲਿਆ ਹੈ।

Leave a Reply