ਓਡੀਸ਼ਾ : ਓਡੀਸ਼ਾ ਦੇ ਮਯੂਰਭੰਜ ਜ਼ਿਲ੍ਹੇ ‘ਚ ਅੱਜ ਯਾਨੀ ਸ਼ਨੀਵਾਰ ਨੂੰ ਇਕ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 5.30 ਵਜੇ ਨੈਸ਼ਨਲ ਹਾਈਵੇਅ 18 (National Highway 18) ‘ਤੇ ਬੇਤਨਾਤੀ ਥਾਣਾ ਖੇਤਰ ਦੇ ਬੁਦੀਖਮਾਰੀ ਚੌਕ ਨੇੜੇ ਵਾਪਰਿਆ, ਜਦੋਂ ਬੱਸ ਇਕ ਟਰੱਕ ਨਾਲ ਟਕਰਾ ਗਈ। ਬੱਸ ਵਿੱਚ 20 ਦੇ ਕਰੀਬ ਸ਼ਰਧਾਲੂ ਸਵਾਰ ਸਨ।

ਬੱਸ ਹੈਦਰਾਬਾਦ ਤੋਂ ਗਯਾ ਜਾ ਰਹੀ ਸੀ
ਉਨ੍ਹਾਂ ਦੱਸਿਆ ਕਿ ਹਾਦਸੇ ਸਮੇਂ ਬੱਸ ਹੈਦਰਾਬਾਦ ਤੋਂ ਗਯਾ ਜਾ ਰਹੀ ਸੀ। ਅਧਿਕਾਰੀ ਨੇ ਦੱਸਿਆ, ‘ਇਸ ਹਾਦਸੇ ‘ਚ ਬੱਸ ਡਰਾਈਵਰ ਉਦੈ ਸਿੰਘ ਦੀ ਮੌਤ ਹੋ ਗਈ। ਉਹ ਚਾਰਮੀਨਾਰ, ਹੈਦਰਾਬਾਦ ਦਾ ਰਹਿਣ ਵਾਲਾ ਸੀ। ਉਨ੍ਹਾਂ ਦੱਸਿਆ ਕਿ ਹਾਦਸੇ ‘ਚ ਜ਼ਖਮੀ ਹੋਏ ਯਾਤਰੀਆਂ ਨੂੰ ਬਾਰੀਪਾੜਾ ਸਥਿਤ ਪੰਡਿਤ ਰਘੁਨਾਥ ਮੁਰਮੂ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਦੋ ਵਿਅਕਤੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ
ਵਧੀਕ ਜ਼ਿਲ੍ਹਾ ਮੈਡੀਕਲ ਅਫ਼ਸਰ ਬਿਜੈ ਕੁਮਾਰ ਦਾਸ ਨੇ ਦੱਸਿਆ ਕਿ ਬੱਸ ਡਰਾਈਵਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਦੋ ਵਿਅਕਤੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ 14 ਲੋਕ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਅਧਿਕਾਰੀ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।

Leave a Reply