ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਸ਼ਹਿਰ ਦੇ ਜੋਸ਼ੀ ਪੈਲੇਸ ਦੇ ਬਿਲਕੁਲ ਸਾਹਮਣੇ ਬੀਤੀ ਰਾਤ ਕਰੀਬ 12:40 ਵਜੇ ਕੁਝ ਅਣਪਛਾਤੇ ਵਿਅਕਤੀਆਂ ਨੇ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ (Congress leader Gurdeep Singh Dhillon) ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ ਅਤੇ ਫ਼ਰਾਰ ਹੋ ਗਏ। ਇਸ ਘਟਨਾ ਦੀ ਸੂਚਨਾ ਫ਼ਿਰੋਜ਼ਪੁਰ ਪੁਲਿਸ ਕੰਟਰੋਲ ਰੂਮ ਨੂੰ ਤੁਰੰਤ ਦਿੱਤੀ ਗਈ ਅਤੇ ਥੋੜ੍ਹੇ ਸਮੇਂ ਬਾਅਦ ਪੁਲਿਸ ਦੀ ਗਸ਼ਤ ਪਾਰਟੀ ਉਥੇ ਪਹੁੰਚ ਗਈ ਅਤੇ ਇਸ ਘਟਨਾ ਸਬੰਧੀ ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਵੱਲੋਂ ਜਾਂਚ ਅਤੇ ਕਾਰਵਾਈ ਕੀਤੀ ਜਾ ਰਹੀ ਹੈ। ਦੱਸਿਆ ਜਾਂਦਾ ਹੈ ਕਿ ਕੁਝ ਸਮੇਂ ਬਾਅਦ ਅਣਪਛਾਤੇ ਵਿਅਕਤੀਆਂ ਨੇ ਬਸਤੀ ਸ਼ਹਿਰ ਦੀ ਬਸਤੀ ਆਵਾ ਵਿੱਚ ਖੜ੍ਹੀ ਡਿਜ਼ਾਇਰ ਕਾਰ ’ਤੇ ਵੀ ਫਾਇਰਿੰਗ ਕਰ ਦਿੱਤੀ।

ਇਸ ਮੌਕੇ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ, ਉਨ੍ਹਾਂ ਦੀ ਪਤਨੀ ਰੰਜਨਾ ਢਿੱਲੋਂ ਅਤੇ ਗੁਆਂਢੀਆਂ ਨੇ ਦੱਸਿਆ ਕਿ ਰਾਤ ਕਰੀਬ 12:40 ਵਜੇ ਉਨ੍ਹਾਂ ਨੂੰ ਪਹਿਲਾਂ ਤਿੰਨ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ ਅਤੇ ਫਿਰ ਇੱਕੋ ਵਾਰੀ ਇੱਕਠੀਆਂ ਗੋਲੀਆਂ ਚੱਲੀਆਂ। ਗੁਰਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਜਿਸ ਤਰ੍ਹਾਂ ਗੋਲੀਬਾਰੀ ਹੋਈ, ਉਸ ਤੋਂ ਇੰਝ ਲੱਗਦਾ ਹੈ ਜਿਵੇਂ ਗੋਲੀ ਚਲਾਉਣ ਵਾਲਿਆਂ ਕੋਲ ਆਟੋਮੈਟਿਕ ਹਥਿਆਰ ਸਨ।

ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਘਟਨਾ ਸਬੰਧੀ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ ਅਤੇ ਕੁਝ ਸਮੇਂ ਬਾਅਦ ਗਸ਼ਤ ਕਰ ਰਹੀ ਪੁਲਿਸ ਪਾਰਟੀ ਉਨ੍ਹਾਂ ਕੋਲ ਪੁੱਜੀ ਅਤੇ ਸਵੇਰੇ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਐਸਐਚਓ ਅਤੇ ਫਿਰ ਡੀਐਸਪੀ ਸਿਟੀ ਫ਼ਿਰੋਜ਼ਪੁਰ ਪੁਲਿਸ ਫੋਰਸ ਨਾਲ ਮੌਕੇ ’ਤੇ ਪੁੱਜੇ, ਜਿਨ੍ਹਾਂ ਨੇ ਉਕਤ ਵਿਅਕਤੀਆਂ ਨੂੰ ਜਲਦੀ ਹੀ ਟਰੇਸ ਕਰਕੇ ਗ੍ਰਿਫਤਾਰ ਕਰਨ ਦਾ ਭਰੋਸਾ ਦਿੱਤਾ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਵੱਖ-ਵੱਖ ਪੁਲਿਸ ਪਾਰਟੀਆਂ ਦਾ ਗਠਨ ਗੋਲੀਬਾਰੀ ਦੇ ਦੋਸ਼ੀਆਂ ਦਾ ਪਤਾ ਲਗਾਉਣ ਲਈ ਵੱਖ-ਵੱਖ ਪੁਲਿਸ ਪਾਰਟੀਆਂ ਦਾ ਗਠਨ ਕੀਤਾ ਗਿਆ ਹੈ।

ਗੁਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਕਿ ਇਸ ਘਟਨਾ ਤੋਂ ਥੋੜ੍ਹੀ ਦੇਰ ਬਾਅਦ ਹੀ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਸ਼ਹਿਰ ਦੀ ਕਲੋਨੀ ਆਵਾ ਵਿੱਚ ਵੀ ਫਾਇਰਿੰਗ ਕੀਤੀ ਗਈ ਸੀ, ਜਿਸ ਦੀ ਸੀਸੀਟੀਵੀ ਫੁਟੇਜ ਵੀ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਈ ਹੈ ਰੰਜਨਾ ਢਿੱਲੋਂ ਅਤੇ ਗਲੀ ਨੰਬਰ 2 ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੇ ਫ਼ਿਰੋਜ਼ਪੁਰ ਪੁਲਿਸ ਤੋਂ ਮੰਗ ਕੀਤੀ ਹੈ ਕਿ ਅਜਿਹੇ ਹਥਿਆਰਬੰਦ ਵਿਅਕਤੀਆਂ ਦਾ ਜਲਦੀ ਤੋਂ ਜਲਦੀ ਪਤਾ ਲਗਾ ਕੇ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ।

ਗੁਰਦੀਪ ਢਿੱਲੋਂ ਨੇ ਕਿਹਾ ਕਿ ਉਹ ਪੁਰਾਣੇ ਕਾਂਗਰਸੀ ਆਗੂ ਹਨ ਅਤੇ ਉਹ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਆਦਿ ਨਾਲ ਪਾਰਟੀ ਲਈ ਕੰਮ ਕਰ ਰਹੇ ਹਨ ਅਤੇ ਮੌਜੂਦਾ ਸਮੇਂ ਵਿਚ ਵੀ ਉਹ ਕੰਮ ਕਰ ਰਹੇ ਹਨ । ਪਾਰਟੀ ਵੱਲੋਂ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

Leave a Reply