ਜਲੰਧਰ : ਜਲੰਧਰ ਪੱਛਮੀ ਵਿਧਾਨ ਸਭਾ ਹਲਕੇ (Jalandhar West Vidhan Sabha Constituency) ਦੀ ਜ਼ਿਮਨੀ ਚੋਣ ਲਈ ਅੱਜ 21 ਜੂਨ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ ਹੈ। ਅੱਜ ਕਾਂਗਰਸ, ਆਪ ਅਤੇ ਹੋਰ ਪਾਰਟੀਆਂ ਦੇ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ।

ਦੱਸ ਦੇਈਏ ਕਿ ਬੀਤੇ ਦਿਨ 6 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਕੋਲ ਦਾਖਲ ਕੀਤੇ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਵਜੋਂ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਵਜੋਂ ਸਰਬਜੀਤ ਸਿੰਘ, ਬਸਪਾ ਦੇ ਉਮੀਦਵਾਰ ਵਜੋਂ ਬਿੰਦਰ ਕੁਮਾਰ, ਏਕਤਾ ਦੇ ਉਮੀਦਵਾਰ ਵਜੋਂ ਕੌਮੀ ਇਕਬਾਲ ਚੰਦ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ।

ਇਸ ਤੋਂ ਇਲਾਵਾ ਆਜ਼ਾਦ ਉਮੀਦਵਾਰ ਵਜੋਂ ਅਜੈ ਕੁਮਾਰ ਭਗਤ, ਨੀਟੂ ਸ਼ਟਰਾਂਵਾਲਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਤੋਂ ਪਹਿਲਾਂ ਤਿੰਨ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ ਅਤੇ ਹੁਣ ਤੱਕ 9 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਅੰਜੂ ਅੰਗੁਰਾਲ ਨੇ ਭਾਰਤੀ ਜਨਤਾ ਪਾਰਟੀ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

ਤੁਹਾਨੂੰ ਦੱਸ ਦੇਈਏ ਕਿ ਰਾਜ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਚੋਣਾਂ 10 ਜੁਲਾਈ ਨੂੰ ਹੋਣਗੀਆਂ। ਨੋਟੀਫਿਕੇਸ਼ਨ 14 ਜੂਨ (ਸ਼ੁੱਕਰਵਾਰ) ਨੂੰ ਜਾਰੀ ਕੀਤਾ ਜਾਵੇਗਾ।

Leave a Reply