ਵਾਇਨਾਡ : ਲੋਕ ਸਭਾ ਚੋਣਾਂ (The Lok Sabha Elections) ਨੂੰ ਲੈ ਕੇ ਕਾਂਗਰਸ ਪਾਰਟੀ ਨੂੰ ਇੱਕ ਹੋਰ ਝਟਕਾ ਲੱਗਾ ਹੈ। ਵਾਇਨਾਡ ਜ਼ਿਲ੍ਹਾ ਕਮੇਟੀ ਦੇ ਜਨਰਲ ਸਕੱਤਰ ਪੀ.ਐਮ ਸੁਧਾਕਰਨ (General Secretary PM Sudhakaran) ਕਾਂਗਰਸ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ ।

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੁਧਾਕਰਨ ਨੇ ਕਿਹਾ ਕਿ ਵਾਇਨਾਡ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਵੀ ਉਨ੍ਹਾਂ ਲਈ ਪਹੁੰਚਯੋਗ ਨਹੀਂ ਸਨ। ਅਜਿਹਾ ਸਿਆਸਤਦਾਨ ਆਮ ਆਦਮੀ ਦੀ ਪਹੁੰਚ ਵਿੱਚ ਕਿਵੇਂ ਹੋ ਸਕਦਾ ਹੈ?

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਾਸ ਲਈ ਉਨ੍ਹਾਂ ਦੇ ਦ੍ਰਿਸ਼ਟੀਕੋਣ ਦੀ ਪ੍ਰਸ਼ੰਸਾ ਕਰਦੇ ਹੋਏ ਸੁਧਾਕਰਨ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਕੇਰਲ ਭਾਜਪਾ ਦੇ ਮੁਖੀ ਵਾਇਨਾਡ ਲੋਕ ਸਭਾ ਸੀਟ ਤੋਂ ਜਿੱਤ ਕੇ ਸਾਹਮਣੇ ਆਉਣ।

Leave a Reply