ਫਿਰੋਜ਼ਪੁਰ : ਫਿਰੋਜ਼ਪੁਰ ਪਾਰਲੀਮੈਂਟ ਤੋਂ ਕਾਂਗਰਸ ਅਤੇ ਬੀਜੇਪੀ ਦੇ ਵੱਲੋਂ ਅਜੇ ਆਪਣੇ ਉਮੀਦਵਾਰ ਮੈਦਾਨ ਵਿੱਚ ਨਹੀਂ ਉਤਾਰੇ ਗਏ ਸਨ। ਇਸ ਦੇ ਚੱਲਦਿਆਂ ਕਾਂਗਰਸ ਪਾਰਟੀ (The Congress Party) ਦੇ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ (Former Member of Parliament Sher Singh Ghubaya) ਨੂੰ ਅੱਜ ਫਿਰੋਜ਼ਪੁਰ ਤੋਂ ਟਿਕਟ ਦਿੱਤੀ ਗਈ ਹੈ ।

ਦੱਸ ਦਈਏ ਕਿ ਬੀਤੇ ਦਿਨ ਸਾਬਕਾ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਕਿਹਾ ਕਿ ਉਹਨਾਂ ਨੂੰ ਪ੍ਰਤਾਪ ਸਿੰਘ ਬਾਜਵਾ ਦਾ ਦੋ ਦਿਨ ਪਹਿਲਾਂ ਫੋਨ ਆਇਆ ਸੀ ਅਤੇ ਉਹਨਾਂ ਨੇ ਕਿਹਾ ਕਿ ਤੁਹਾਡੀ ਟਿਕਟ ਪੱਕੀ ਹੈ, ਤੁਸੀਂ ਮੈਦਾਨ ਵਿੱਚ ਉਤਰੋ, ਜਿਸ ਤੋਂ ਬਾਅਦ ਘੁਬਾਇਆ ਦੇ ਵੱਲੋਂ ਬੀਤੇ ਦਿਨ ਪਿੰਡ ਟਾਲੀਵਾਲਾ ਤੋਂ ਆਪਣਾ ਚੋਣ ਪ੍ਰਚਾਰ ਰਸਮੀ ਤੌਰ ‘ਤੇ ਸ਼ੁਰੂ ਕਰ ਦਿੱਤਾ ਗਿਆ ਸੀ ਅਤੇ ਅੱਜ ਕਾਂਗਰਸ ਵੱਲੋਂ ਉਨ੍ਹਾਂ ਨੂੰ ਟਿਕਟ ਦੇ ਦਿੱਤੀ ਗਈ ਹੈ।

Leave a Reply