ਅੰਮ੍ਰਿਤਸਰ : ਅੱਜ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਸੀ। ਇਸ ਦੌਰਾਨ ਅੰਮ੍ਰਿਤਸਰ ਸ਼ਹਿਰ ਦਾ ਅਸਮਾਨ ਕਾਲੇ ਬੱਦਲਾਂ ਨਾਲ ਢੱਕਿਆ ਹੋਇਆ ਹੈ ਅਤੇ ਸਵੇਰ ਤੋਂ ਹੀ ਬਾਰਸ਼ ਹੋ ਰਹੀ ਹੈ।

ਇਸ ਦੌਰਾਨ ਕਾਲੇ ਬੱਦਲਾਂ ਵਿੱਚ ਘਿਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਖੂਬਸੂਰਤ ਨਜ਼ਾਰਾ ਦੇਖਣ ਨੂੰ ਮਿਲਿਆ, ਉਥੇ ਹੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸੰਗਤਾਂ ਗੁਰੂ ਘਰ ਦੇ ਦਰਸ਼ਨਾਂ ਲਈ ਆਮ ਵਾਂਗ ਪਹੁੰਚ ਰਹੀਆਂ ਹਨ। ਸੰਗਤਾਂ ਪੂਰੀ ਸ਼ਰਧਾ ਭਾਵਨਾ ਨਾਲ ਮੱਥਾ ਟੇਕਣ ਲਈ ਲਾਈਨਾਂ ਵਿਚ ਖੜ੍ਹੀਆਂ ਦੇਖੀਆਂ ਗਈਆਂ। ਹਲਕੀ ਬਰਸਾਤ ਠੰਢੀ ਹਵਾ ਦੇ ਨਾਲ ਸੁਹਾਵਣੇ ਮੌਸਮ ਦਾ ਆਨੰਦ ਲੈ ਰਹੀਆਂ ਹਨ। ਗੁਰੂ ਘਰ ਦਾ ਇਹ ਨਜ਼ਾਰਾ ਬਹੁਤ ਸੋਹਣਾ ਲੱਗਦਾ ਹੈ।

Leave a Reply