ਲੁਧਿਆਣਾ : ਦੇਸ਼ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ (Ladoval toll plaza) ਪਿਛਲੇ ਕੁਝ ਸਮੇਂ ਤੋਂ ਵਿਵਾਦਾਂ ਵਿੱਚ ਘਿਰਿਆ ਹੋਇਆ ਹੈ। ਕਿਸਾਨਾਂ ਵੱਲੋਂ ਵਿਰੋਧ ਕਰਕੇ ਪਿਛਲੇ ਲੰਮੇ ਸਮੇਂ ਤੋਂ ਲੋਕਾਂ ਲਈ ਇਹ ਟੋਲ ਮੁਫ਼ਤ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਸ ਟੋਲ ਦੀ ਕੀਮਤ ਘਟਾਈ ਜਾਣੀ ਚਾਹੀਦੀ ਹੈ। ਇਸ ਕਾਰਨ ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ’ਤੇ ਧਰਨਾ ਦਿੱਤਾ ਹੈ।

ਇਸ ਮਾਮਲੇ ਸਬੰਧੀ ਲੁਧਿਆਣਾ ਪ੍ਰਸ਼ਾਸਨ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ ਜੋ ਬੇਸਿੱਟਾ ਰਹੀ। ਹੁਣ ਕਿਸਾਨਾਂ ਨੇ ਇਸ ਟੋਲ ਪਲਾਜ਼ਾ ‘ਤੇ ਧਾਂਦਲੀ ਦਾ ਦੋਸ਼ ਲਾਇਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਟੋਲ ਦੀ ਜਾਂਚ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਸਰਕਾਰ ਨੂੰ ਉਨ੍ਹਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ।

Leave a Reply