ਪੰਜਾਬ: ਸੰਯੁਕਤ ਕਿਸਾਨ ਮੋਰਚਾ (The Sanyuktha Kisan Morcha),(ਐਸ.ਕੇ.ਐਮ.) ਨੇ ਐਲਾਨ ਕੀਤਾ ਹੈ ਕਿ ਉਹ ਘੱਟੋ-ਘੱਟ ਸਮਰਥਨ ਮੁੱਲ (Minimum Support Price),(ਐਮ.ਐਸ.ਪੀ.) ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨ ਕਰਜ਼ਾ ਮੁਆਫ਼ੀ ਸਮੇਤ ਹੋਰ ਲੰਬਿਤ ਮੰਗਾਂ ਲਈ ਅੰਦੋਲਨ ਮੁੜ ਸ਼ੁਰੂ ਕਰੇਗਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ (Opposition Leader Rahul Gandhi) ਨੂੰ ਇੱਕ ਮੰਗ ਪੱਤਰ ਸੌਂਪੇਗਾ।

ਕਿਸਾਨ ਆਗੂ ਤੇਜਵੀਰ ਸਿੰਘ ਪੰਜੋਖਰਾ ਨੇ ਦੱਸਿਆ ਕਿ 14 ਜੁਲਾਈ ਨੂੰ ਯੂਨਾਈਟਿਡ ਕਿਸਾਨ ਮੋਰਚਾ ਗੈਰ-ਸਿਆਸੀ ਤੇ ਕਿਸਾਨ ਮਜ਼ਦੂਰ ਮੋਰਚਾ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਹੋਵੇਗੀ, ਜਿਸ ਵਿੱਚ ਦਿੱਲੀ ਮਾਰਚ ਬਾਰੇ ਫ਼ੈਸਲਾ ਲਿਆ ਜਾਵੇਗਾ।

9 ਅਗਸਤ ਨੂੰ ਕਰਨਗੇ ਦੇਸ਼ ਵਿਆਪੀ ਪ੍ਰਦਰਸ਼ਨ
ਜਥੇਬੰਦੀ ਨੇ ਕਿਹਾ ਕਿ 9 ਅਗਸਤ ਨੂੰ ਐੱਸ.ਕੇ.ਐੱਮ. ਆਪਣੀਆਂ ਮੰਗਾਂ ਦੇ ਹੱਕ ਵਿੱਚ ਦੇਸ਼ ਭਰ ਵਿੱਚ ਪ੍ਰਦਰਸ਼ਨ ਕਰਕੇ ਭਾਰਤ ਛੱਡੋ ਦਿਵਸ ਨੂੰ ਕਾਰਪੋਰੇਟ ਭਾਰਤ ਛੱਡੋ ਦਿਵਸ ਵਜੋਂ ਮਨਾਏਗਾ।

Leave a Reply