ਭਵਾਨੀਗੜ੍ਹ : ਸਾਂਝੇ ਕਿਸਾਨ ਮੋਰਚੇ ਦੇ ‘ਪੇਡੂ ਭਾਰਤ ਬੰਦ ਅਤੇ ਉਦਯੋਗਿਕ ਹੜਤਾਲ’ ਦੇ ਸੱਦੇ ਤਹਿਤ ਅੱਜ ਵੱਡੀ ਗਿਣਤੀ ਵਿੱਚ ਕਿਸਾਨ ਤੇ ਵਪਾਰਕ ਜਥੇਬੰਦੀਆਂ ਨੇ ਸਥਾਨਕ ਸ਼ਹਿਰ ਵਿੱਚੋਂ  ਲੰਘਦੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹਰਾਹ (National Highway) ’ਤੇ ਬਲਿਆਲ ਰੋਡ ਕੱਟ ਨੇੜੇ ਇਲਾਕੇ ਵਿੱਚ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ ਕੀਤਾ ਹੈ । ਉਨ੍ਹਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਹੈ।

ਬੰਦ ਦਾ ਪੂਰਾ ਅਸਰ ਸਥਾਨਕ ਸ਼ਹਿਰ ‘ਚ ਦੇਖਣ ਨੂੰ ਮਿਲਿਆ ਹੈ, ਕਿਸਾਨਾਂ ਨੇ ਸਵੇਰ ਤੋਂ ਹੀ ਨੈਸ਼ਨਲ ਹਾਈਵੇਅ ‘ਤੇ ਜਾਮ ਲਗਾ ਦਿੱਤਾ ਸੀ । ਸ਼ਹਿਰ ਦੇ ਸਾਰੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਹਨ।  ਕਿਸਾਨਾਂ ਵੱਲੋਂ ਹਾਈਵੇ ‘ਤੇ ਜਾਮ ਲਗਾਉਣ ਕਾਰਨ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਮੋਹਨ ਸਿੰਘ ਸੂਬਾ ਜਨਰਲ ਸਕੱਤਰ ਅਤੇ ਗੁਰਮੀਤ ਸਿੰਘ ਭੱਟੀਵਾਲ ਸੂਬਾ ਮੀਤ ਪ੍ਰਧਾਨ ਬੀਕੇਯੂ ਏਕਤਾ ਡਕੌਂਦਾ, ਗੁਰਮੀਤ ਸਿੰਘ ਕਪਿਆਲ ਜ਼ਿਲ੍ਹਾ ਪ੍ਰਧਾਨ ਬੀਕੇਯੂ ਰਾਜੇਵਾਲ, ਕਰਮ ਸਿੰਘ ਬਲਿਆਲ ਬੀਕੇਯੂ ਡਕੌਂਦਾ ਜ਼ਿਲ੍ਹਾ ਪ੍ਰਧਾਨ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਮੁਕੇਸ਼ ਮਲੌਦ, ਸੂਬਾ ਮੀਤ ਪ੍ਰਧਾਨ ਸ. ਡੀਟੀਐਫ ਦੇ ਰਘਵੀਰ ਸਿੰਘ ਭਵਾਨੀਗੜ੍ਹ, ਬੀਕੇਯੂ ਡਕੌਂਦਾ (ਧਨੇਰ) ਦੇ ਬਲਾਕ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ ਤੇ ਕਰਮਜੀਤ ਸਿੰਘ ਬਾਲਦ ਕਲਾਂ, ਬੀਕੇਯੂ ਉਗਰਾਹਾਂ ਦੇ ਅਜੈਬ ਸਿੰਘ ਲੱਖੇਵਾਲ ਤੇ ਕੁਲਦੀਪ ਸਿੰਘ ਲਾਡੀ ਬਖੋਪੀਰ ਤੇ ਹੋਰ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾ ਨਾਲ ਕੀਤਾ ਆਪਣਾ ਵਾਅਦਾ ਤੋੜਿਆ ਹੈ ।ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਤੋਂ ਮੁੱਕਰ ਗਈ ਹੈ।

ਆਗੂਆਂ ਨੇ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨ ਦੇ ਹੱਕ ਤੋਂ ਵਾਂਝੇ ਕਰਨ ਲਈ ਸੜਕਾਂ ‘ਤੇ ਪੱਥਰ ਦੀਆਂ ਕੰਧਾਂ ਹਟਾਉਣ, ਕਿਲ੍ਹੇ ਬਣਾਉਣ ਅਤੇ ਸਾਰੀਆਂ ਪੇਂਡੂ ਸੜਕਾਂ ਨੂੰ ਜਾਮ ਕਰਨ ਵਰਗੇ ਕੋਝੇ ਹੱਥਕੰਡੇ ਵਰਤਣ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਗ੍ਰਿਫ਼ਤਾਰ ਕਿਸਾਨਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਇਸ ਮੌਕੇ ਗੁਰਮੇਲ ਸਿੰਘ ਭਾਧੋ, ਜਰਨੈਲ ਸਿੰਘ ਘਰਾਚੋਂ, ਦਰਬਾਰਾ ਸਿੰਘ ਨਾਗਰਾ, ਜਸਪਾਲ ਸਿੰਘ, ਕੁਲਤਾਰ ਸਿੰਘ, ਮਾਲਵਿੰਦਰ ਸਿੰਘ ਗਿਆਨ ਸਿੰਘ ਭਵਾਨੀਗੜ੍ਹ, ਕੁਲਜੀਤ ਸਿੰਘ ਨਾਗਰਾ, ਰੋਹੀ ਸਿੰਘ ਸੰਘਰੇੜੀ, ਬਲਜਿੰਦਰ ਸਿੰਘ ਸੰਘਰੇੜੀ, ਮੁਖਤਿਆਰ ਸਿੰਘ, ਜਸਵਿੰਦਰ ਸਿੰਘ, ਵਿਸ਼ਾਲ ਵਿੱਕੀ ਭਾਮੜੀ ਅਤੇ ਕਰਮਜੀਤ ਸਿੰਘ ਨਦਾਮਪੁਰ ਆਦਿ ਹਾਜ਼ਰ ਸਨ।

Leave a Reply