November 8, 2024

ਕਿਸਾਨਾਂ ਨੇ DAP ਕੇਵਲ ਸਿੰਘ ਢਿੱਲੋਂ ਦਾ ਖਾਦ ਦੇਣ ਲਈ ਕੀਤਾ ਧੰਨਵਾਦ

Latest Punjabi News |Kewal Singh Dhillon| The By-Election|

ਬਰਨਾਲਾ : ਬਰਨਾਲਾ ਵਿਧਾਨ ਸਭਾ ਹਲਕੇ (Barnala Vidhan Sabha Constituency) ਦੀ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ (Bharatiya Janata Party Candidate Kewal Singh Dhillon) ਦੇ ਯਤਨਾਂ ਸਦਕਾ ਹਲਕੇ ਦੇ ਪਿੰਡਾਂ ਵਿੱਚ ਕਿਸਾਨਾਂ ਤੱਕ ਪਹੁੰਚ ਕੇ ਡੀ.ਏ.ਪੀ. ਖਾਦ ਆਉਣੀ ਸ਼ੁਰੂ ਹੋ ਗਈ ਹੈ। ਅੱਜ ਪਿੰਡ ਨੰਗਲ ਅਤੇ ਠੁੱਲੇਵਾਲ ਦੇ ਕਿਸਾਨਾਂ ਨੇ ਡੀ.ਏ.ਪੀ. ਕੇਵਲ ਸਿੰਘ ਢਿੱਲੋਂ ਦਾ ਖਾਦ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਿਛਲੇ ਦਿਨੀਂ ਪਿੰਡਾਂ ਵਿੱਚ ਚੋਣ ਪ੍ਰਚਾਰ ਦੌਰਾਨ ਕਿਸਾਨਾਂ ਵੱਲੋਂ ਡੀ.ਏ.ਪੀ. ਖਾਦ ਦੀ ਕਮੀ ਦਾ ਮਾਮਲਾ ਉਨ੍ਹਾਂ ਦੇ ਧਿਆਨ ‘ਚ ਲਿਆਂਦਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ 5 ਨਵੰਬਰ ਨੂੰ ਖਾਦ ਮੰਤਰੀ ਅਤੇ ਬੀ.ਜੇ.ਪੀ. ਕੌਮੀ ਪ੍ਰਧਾਨ ਜੇ.ਪੀ ਨੱਡਾ ਨੂੰ ਪੱਤਰ ਲਿਖ ਕੇ ਬਰਨਾਲਾ ਦੇ ਕਿਸਾਨਾਂ ਨੂੰ ਖਾਦ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਸੀ।

ਇਸ ਤੋਂ ਇਲਾਵਾ ਪਾਰਟੀ ਦੇ ਸੂਬਾ ਇੰਚਾਰਜ ਵਿਜੇ ਰੁਪਾਣੀ ਨੇ ਵੀ ਇਹ ਮਾਮਲਾ ਫ਼ੋਨ ’ਤੇ ਬਰਨਾਲਾ ਵਿਖੇ ਜੇ.ਪੀ.ਨੱਡਾ ਦੇ ਧਿਆਨ ਵਿੱਚ ਲਿਆਂਦਾ, ਜਿਸ ਤੋਂ ਬਾਅਦ ਤੁਰੰਤ ਬਰਨਾਲਾ ਹਲਕੇ ਦੀਆਂ ਸਹਿਕਾਰੀ ਸਭਾਵਾਂ ਵਿੱਚ ਕਿਸਾਨਾਂ ਲਈ ਡੀ.ਏ.ਪੀ. ਖਾਦ ਤੁਰੰਤ ਆਉਣੀ ਸ਼ੁਰੂ ਹੋ ਗਈ ਹੈ ਜਿਸ ਤਹਿਤ ਬਰਨਾਲਾ ਦੇ ਵੱਖ-ਵੱਖ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਵਿੱਚ ਡੀ.ਏ.ਪੀ. ਖਾਦਾਂ ਨਾਲ ਭਰੇ ਟਰੱਕ ਆਉਣੇ ਸ਼ੁਰੂ ਹੋ ਗਏ ਹਨ ਅਤੇ ਕਿਸਾਨਾਂ ਦੀ ਇਹ ਵੱਡੀ ਸਮੱਸਿਆ ਹੱਲ ਹੋ ਗਈ ਹੈ ਜਿਸ ਨਾਲ ਉਨ੍ਹਾਂ ਦੇ ਕਿਸਾਨ ਭਰਾ ਸਮੇਂ ਸਿਰ ਕਣਕ ਦੀ ਬਿਜਾਈ ਕਰ ਸਕਣਗੇ। ਉਹ ਡੀ.ਏ.ਪੀ. ਖਾਦ ਦਾ ਪ੍ਰਬੰਧ ਕਰਨ ਲਈ ਖਾਦ ਮੰਤਰੀ ਅਤੇ ਕੌਮੀ ਪ੍ਰਧਾਨ ਜੇ.ਪੀ ਨੱਡਾ ਅਤੇ ਪੰਜਾਬ ਭਾਜਪਾ ਇੰਚਾਰਜ ਵਿਜੇ ਰੁਪਾਨੀ ਦਾ ਧੰਨਵਾਦ ਕੀਤਾ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਹਮੇਸ਼ਾ ਹੀ ਬਰਨਾਲਾ ਦੇ ਕਿਸਾਨਾਂ ਅਤੇ ਸਮੂਹ ਵਰਗਾਂ ਦੇ ਨਾਲ ਖੜ੍ਹੇ ਹਨ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਔਖੀ ਘੜੀ ਵਿੱਚ ਕਿਸਾਨ ਭਰਾਵਾਂ ਦਾ ਸਾਥ ਦਿੱਤਾ । ਉਨ੍ਹਾਂ ਕਿਹਾ ਕਿ ਡੀ.ਏ.ਪੀ. ਖਾਦ ਦਾ ਇੱਕ ਹੋਰ ਰੈਕ ਜਲਦੀ ਹੀ ਬਰਨਾਲਾ ਦੇ ਲੋਕਾਂ ਤੱਕ ਪਹੁੰਚ ਜਾਵੇਗਾ, ਜਿਸ ਨਾਲ ਬਰਨਾਲਾ ਦੇ ਕਿਸਾਨਾਂ ਨੂੰ ਡੀ.ਏ.ਪੀ. ਖਾਦ ਆਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਅਤੇ ਲੋਕਾਂ ਦਾ ਫਤਵਾ ਉਨ੍ਹਾਂ ਦੇ ਹੱਕ ਵਿੱਚ ਆਉਂਦਾ ਹੈ ਤਾਂ ਫਸਲਾਂ ਦੀ ਖਰੀਦ, ਡੀ.ਏ.ਪੀ. ਖਾਦ ਸਮੇਤ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਵੇਗੀ।

By admin

Related Post

Leave a Reply