ਪੰਜਾਬ: ਕਿਸਾਨ ਅੰਦੋਲਨ ਦਾ ਅਸਰ ਹੁਣ ਬੱਸਾਂ ‘ਚ ਸਫਰ ਕਰਨ ਵਾਲੇ ਯਾਤਰੀਆਂ (Passengers Traveling) ‘ਤੇ ਵੀ ਪੈਣ ਲੱਗਾ ਹੈ, ਜਿਸ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਕਿਸਾਨ ਅੰਦੋਲਨ ਦਾ ਅਸਰ ਪੰਜਾਬ ਰੋਡਵੇਜ਼ ਦੀ ਆਨਲਾਈਨ ਬੁਕਿੰਗ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।
ਪ੍ਰਾਪਤ ਖ਼ਬਰ ਅਨੁਸਾਰ ਪੰਜਾਬ ਰੋਡਵੇਜ਼ ਵੱਲੋਂ ਅੰਬਾਲਾ ਦਿੱਲੀ ਰੂਟ ਦੀ ਆਨਲਾਈਨ ਬੁਕਿੰਗ ਬੰਦ ਕਰ ਦਿੱਤੀ ਗਈ ਹੈ। ਵਰਣਨਯੋਗ ਹੈ ਕਿ ਕਿਸਾਨਾਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਫ਼ੈਸਲਾ ਕੀਤਾ ਸੀ, ਜਿਸ ਕਾਰਨ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਕਾਫੀ ਹੰਗਾਮਾ ਹੋਇਆ ਸੀ।
ਆਨਲਾਈਨ ਬੁਕਿੰਗ ਬੰਦ ਕਰਨ ਦੇ ਫ਼ੈਸਲੇ ਤੋਂ ਬਾਅਦ ਯਾਤਰੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਕਾਰਨ ਜਲੰਧਰ ਦੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅੰਤਰਰਾਜੀ ਬੱਸ ਟਰਮੀਨਲ ‘ਤੇ ਦਿੱਲੀ ਅਤੇ ਹਰਿਆਣਾ ਦੇ ਕਾਊਂਟਰ ਵੀ ਖਾਲੀ ਨਜ਼ਰ ਆਏ ਹਨ। ਯਾਤਰੀ ਹਰਿਆਣਾ ਅਤੇ ਦਿੱਲੀ ਵੱਲ ਜਾਣ ਤੋਂ ਪਰਹੇਜ਼ ਕਰ ਰਹੇ ਹਨ। ਕਿਸਾਨਾਂ ਦੇ ਦਿੱਲੀ ਚੱਲੋ ਮਾਰਚ ਕਾਰਨ ਪੰਜਾਬ ਨੇ ਅੰਬਾਲਾ-ਦਿੱਲੀ ਰੂਟ ਦੀ ਆਨਲਾਈਨ ਬੁਕਿੰਗ ਬੰਦ ਕਰ ਦਿੱਤੀ ਹੈ।