ਕਿਸਾਨ ਅੰਦੋਲਨ ਨੂੰ ਲੈ ਕੇ ਆਗੂ ਰਾਕੇਸ਼ ਟਿਕੈਤ ਦਾ ਵੱਡਾ ਐਲਾਨ
By admin / February 13, 2024 / No Comments / Punjabi News
ਹਰਿਆਣਾ : ਪੰਜਾਬ ਅਤੇ ਹਰਿਆਣਾ (Punjab and Haryana) ਦੀਆਂ ਸਰਹੱਦਾਂ ਉਤੇ ‘ਦਿੱਲੀ ਕੂਚ’ ਪ੍ਰੋਗਰਾਮ ਦੇ ਪਹਿਲੇ ਦਿਨ ਮਾਹੌਲ ਪੂਰੀ ਤਰ੍ਹਾਂ ਤਣਾਅਪੂਰਨ ਅਤੇ ਟਕਰਾਅ ਵਾਲਾ ਬਣਿਆ ਰਿਹਾ। ਹਰਿਆਣਾ ਪੁਲਿਸ (Haryana Police) ਨੇ ਅੱਥਰੂ ਗੈਸ ਦੇ ਇੰਨੇ ਗੋਲੇ ਬਰਸਾਏ ਕਿ ਪੰਜਾਬ-ਹਰਿਆਣਾ ਸਰਹੱਦ ’ਤੇ ਪੂਰਾ ਦਿਨ ਧੂੰਏਂ ਦਾ ਗੁਬਾਰ ਛਾਇਆ ਰਿਹਾ।
ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਪੁਲਿਸ ਨੇ ਉਸ ਵਕਤ ਕਿਸਾਨਾਂ ਉਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਦੋਂ ਉਹ ਦਿੱਲੀ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਸਨ। ਦੋਵੇਂ ਬਾਰਡਰਾਂ ’ਤੇ ਕਿਸਾਨਾਂ ਨੂੰ ਪਾਣੀ ਦੀਆਂ ਬੁਛਾੜਾਂ ਤੇ ਰਬੜ ਦੀਆਂ ਗੋਲੀਆਂ ਵੀ ਝੱਲਣੀਆਂ ਪਈਆਂ ਤੇ ਖਨੌਰੀ ਸੀਮਾ ’ਤੇ ਹਰਿਆਣਾ ਪੁਲਿਸ ਨਾਲ ਝੜਪਾਂ ਵੀ ਹੋਈਆਂ।
ਉਧਰ, ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ (Rakesh Tikat) ਨੇ ਕਿਹਾ ਕਿ ਭਾਵੇਂ ਉਨ੍ਹਾਂ ਨੂੰ ‘ਦਿੱਲੀ ਚੱਲੋ’ ਦੇ ਪ੍ਰੋਗਰਾਮ ਬਾਰੇ ਕੋਈ ਸੱਦਾ ਨਹੀਂ ਭੇਜਿਆ ਗਿਆ ਪਰ ਜੇ ਸਰਕਾਰ ਨੇ ਕਿਸਾਨਾਂ ’ਤੇ ਕਿਸੇ ਵੀ ਤਰ੍ਹਾਂ ਦਾ ਤਸ਼ੱਦਦ ਕੀਤਾ ਤਾਂ ਉਨ੍ਹਾਂ ਲਈ ਦਿੱਲੀ ਦੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਜਿੱਥੇ ਕਿਤੇ ਵੀ ਕਿਸਾਨਾਂ ਨਾਲ ਧੱਕਾ ਹੋਵੇਗਾ, ਉਹ ਉਥੇ ਜਾ ਕੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨਗੇੇ।
ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕੋਈ ਜਥੇਬੰਦੀ ਪਹਿਲਾਂ ਸੰਘਰਸ਼ ਕਰ ਰਹੀ ਹੈ ਤੇ ਕੋਈ ਦੋ ਦਿਨ ਬਾਅਦ ਕਰੇਗੀ ਪਰ ਸਾਰਿਆਂ ਦੀਆਂ ਮੰਗਾਂ ਇੱਕੋ ਜਿਹੀਆਂ ਹਨ।