ਚੰਡੀਗੜ੍ਹ: ਅੰਦੋਲਨ ਕਰਨ ਵਾਲੇ ਕਿਸਾਨ ਆਪਣੇ ਹੀ ਦੇਸ਼ ਭਾਰਤ ਦੇ ਕਿਸਾਨ ਹਨ ਪਰ ਸਰਕਾਰ ਕਿਸਾਨਾਂ ਨਾਲ ਕਿਸੇ ਹੋਰ ਦੁਸ਼ਮਣ ਦੇਸ਼ ਦੇ ਸੈਨਿਕਾਂ ਵਾਂਗ ਸਲੂਕ ਕਰ ਰਹੀ ਹੈ ਅਤੇ ਸੜਕਾਂ ‘ਤੇ ਮੇਖਾਂ, ਕੰਧਾਂ ਅਤੇ ਬੈਰੀਕੇਡ ਲਗਾ ਕੇ ਕਿਸਾਨਾਂ ਤੋਂ ਅਜ਼ਾਦ ਅੰਦੋਲਨ ਦਾ ਅਧਿਕਾਰ ਖੋਹ ਰਹੀ ਹੈ।

ਕੱਲ੍ਹ 15 ਫਰਵਰੀ ਨੂੰ ਸਵੇਰੇ 11 ਵਜੇ ਜਥੇਬੰਦੀ ਦੇ ਅਹੁਦੇਦਾਰਾਂ ਦੀ ਇੱਕ ਹੰਗਾਮੀ ਮੀਟਿੰਗ ਬੀ.ਕੇ.ਯੂ ਦੇ ਕੇਂਦਰੀ ਦਫ਼ਤਰ ਵਿਖੇ ਕੌਮੀ ਪ੍ਰਧਾਨ ਗੁਰਨਾਮ ਚੜੂਨੀ (Gurnam Singh Charuni) ਵੱਲੋਂ ਬੁਲਾਈ ਗਈ ਹੈ। ਜਿਸ ਵਿੱਚ ਅੰਦੋਲਨ ਦੀ ਮੌਜੂਦਾ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਭਵਿੱਖ ਦੀ ਰਣਨੀਤੀ ਬਣਾਈ ਜਾਵੇਗੀ।

ਅੱਜ ਹੋਈ ਕੋਰ ਕਮੇਟੀ ਦੀ ਮੀਟਿੰਗ ਵਿੱਚ ਕੌਮੀ ਪ੍ਰਧਾਨ ਗੁਰਨਾਮ ਚੜੂਨੀ, ਕਾਰਜਕਾਰੀ ਸੂਬਾ ਪ੍ਰਧਾਨ ਕਰਮ ਸਿੰਘ ਮਥਾਣਾ, ਮੀਡੀਆ ਇੰਚਾਰਜ ਰਾਕੇਸ਼ ਬੈਂਸ, ਸੂਬਾ ਬੁਲਾਰੇ ਪ੍ਰਿੰਸ ਵੜੈਚ, ਯੂਥ ਸੂਬਾ ਪ੍ਰਧਾਨ ਐਡਵੋਕੇਟ ਵਿਕਰਮ ਕਸਾਣਾ, ਕ੍ਰਿਸ਼ਨ ਕਲਾਲ ਮਾਜਰਾ ਹਾਜ਼ਰ ਸਨ।

Leave a Reply