ਜਲੰਧਰ : ਥਾਣਾ ਸਦਰ ਜਮਸ਼ੇਰ ਦੀ ਪੁਲਿਸ ਨੇ ਇਕ ਕਿਸਾਨ ‘ਤੇ ਜਾਨਲੇਵਾ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ‘ਚ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ 30 ਮਾਰਚ 2024 ਨੂੰ 30 ਸਾਲਾ ਕਿਸਾਨ ਰਾਜਦੀਪ ਸਿੰਘ ਸ਼ਾਮ 5 ਵਜੇ ਦੇ ਕਰੀਬ ਰਾਸ਼ਨ ਖਰੀਦਣ ਲਈ ਮੰਡੀ ਗਿਆ ਸੀ। ਰਾਤ ਕਰੀਬ 9 ਵਜੇ ਉਸ ਦੇ ਮਾਪਿਆਂ ਨੂੰ ਪਤਾ ਲੱਗਾ ਕਿ ਉਹ ਗੰਭੀਰ ਜ਼ਖ਼ਮੀ ਹਾਲਤ ਵਿਚ ਜੌਹਲ ਹਸਪਤਾਲ ਵਿਚ ਦਾਖ਼ਲ ਹੈ। ਜਿਸ ਤੋਂ ਬਾਅਦ ਸੂਚਨਾ ਮਿਲਦੇ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਰਾਜਦੀਪ ਸਿੰਘ ਨਸ਼ੇ ਦਾ ਆਦੀ ਸੀ ਅਤੇ ਨਸ਼ੇ ਦੀ ਖਰੀਦ ਨੂੰ ਲੈ ਕੇ ਉਸਦਾ ਐਂਥਨੀ ਅਤੇ ਉਸਦੀ ਪਤਨੀ ਨਾਲ ਝਗੜਾ ਹੋਇਆ ਸੀ। ਉਸ ਨੇ ਦੱਸਿਆ ਕਿ ਲੜਾਈ ਝਗੜੇ ਕਾਰਨ ਰਾਜਦੀਪ ਨੇ ਜੋੜੇ ਨੂੰ ਪੈਸੇ ਵਾਪਸ ਨਹੀਂ ਕੀਤੇ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਜੋੜੇ ਨੇ ਕਿਸਾਨ ਨੂੰ ਪੈਸੇ ਨਾ ਦੇਣ ਦੀ ਸੂਰਤ ਵਿੱਚ ਕਿਸਾਨ ਨੂੰ ਜਾਨੋਂ ਮਾਰਨ ਅਤੇ ਹਮਲਾ ਕਰਨ ਦੀ ਧਮਕੀ ਦਿੱਤੀ ਸੀ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ 30 ਅਪ੍ਰੈਲ ਨੂੰ ਰਾਜਦੀਪ ‘ਤੇ ਐਂਥਨੀ, ਡੇਨੀਅਲ, ਰਾਮਾ, ਮੁਨੀਸ਼, ਵਿਸ਼ਾਲ, ਚੰਦਨ ਅਤੇ ਹੋਰ ਅਣਪਛਾਤੇ ਵਿਅਕਤੀਆਂ ਨੇ ਹਮਲਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਤਫਤੀਸ਼ ਦੇ ਆਧਾਰ ‘ਤੇ ਉਸ ਖਿਲਾਫ ਥਾਣਾ ਸਦਰ ਜਲੰਧਰ ‘ਚ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਪੁਲਿਸ ਨੇ ਮੁਨੀਸ਼ ਉਰਫ਼ ਮਨੀ ਪੁੱਤਰ ਰਾਕੇਸ਼ ਵਾਸੀ ਪਿੰਡ ਸੰਸਾਰਪੁਰ ਥਾਣਾ ਕੈਂਟ ਜਲੰਧਰ, ਡੇਨੀ ਉਰਫ਼ ਡੇਨੀ ਪੁੱਤਰ ਜਾਮਾ ਵਾਸੀ ਪਿੰਡ ਸੰਸਾਰਪੁਰ ਥਾਣਾ ਕੈਂਟ ਜਲੰਧਰ, ਚੰਦਰ ਉਰਫ਼ ਚੰਦੂ ਵਾਸੀ ਪਿੰਡ ਸੰਸਾਰਪੁਰ, ਵਿਸ਼ਾਲ ਗਿੱਲ ਉਰਫ਼ ਅੱਲੂ ਪੁੱਤਰ ਅਲਵੀਨ ਵਾਸੀ ਪਿੰਡ ਸੰਸਾਰਪੁਰ ਨੂੰ ਗਿ੍ਫ਼ਤਾਰ ਕੀਤਾ।