ਕੀ ਵਿਧਾਨ ਸਭਾ ਚੋਣਾਂ ਲੜਨਗੇ ਵਿਨੇਸ਼ ਫੋਗਾਟ !
By admin / September 3, 2024 / No Comments / Punjabi News
ਚੰਡੀਗੜ੍ਹ: ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (The Assembly Elections) ਦੀ ਲੜਾਈ ਜਿੱਤਣ ਲਈ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਕਾਂਗਰਸ ਆਗੂ ਚੌਧਰੀ ਬੀਰੇਂਦਰ ਸਿੰਘ (Congress leader Chaudhry Birender Singh) ਨੇ ਹਰਿਆਣਾ ਵਿੱਚ ਆਮ ਆਦਮੀ ਪਾਰਟੀ (ਆਪ) ਨਾਲ ਗਠਜੋੜ ਬਾਰੇ ਅਤੇ ਵਿਨੇਸ਼ ਫੋਗਾਟ ਨੂੰ ਲੈ ਕੇ ਬਿਆਨ ਦਿੱਤਾ ਹੈ।
‘ਆਪ’ ਨਾਲ ਗਠਜੋੜ ‘ਤੇ ਕਾਂਗਰਸੀ ਆਗੂ ਨੇ ਕਿਹਾ ਕਿ ਇਹ ਸਿਰਫ਼ ਆਮ ਆਦਮੀ ਪਾਰਟੀ ਦੇ ਵੱਸ ਦੀ ਗੱਲ ਨਹੀਂ ਹੈ। ਇੰਡੀਆ ਅਲਾਇੰਸ ਦੇ ਤਹਿਤ ਲੋਕ ਸਭਾ ਚੋਣਾਂ ਲੜੀਆਂ ਗਈਆਂ ਸਨ। ਇਸ ਗਠਜੋੜ ਦੇ ਕੁਝ ਭਾਈਵਾਲ ਚਾਹੁੰਦੇ ਹਨ ਕਿਹਰਿਆਣਾ ਵਿਚ ਵੀ ਉਨ੍ਹਾਂ ਨੂੰ ਹਿੱਸੇਦਾਰੀ ਮਿਲਣੀ ਚਾਹੀਦੀ ਹੈ, ਇਹ ਉਨ੍ਹਾਂ ਦੀ ਰਾਏ ਹੈ। ਬਾਕੀ ਪਾਰਟੀ ਅਤੇ ਕੇਂਦਰੀ ਹਾਈਕਮਾਂਡ ਫ਼ੈਸਲਾ ਕਰੇਗੀ। ਮੇਰਾ ਆਪਣਾ ਵਿਸ਼ਵਾਸ ਹੈ ਕਿ ਇਹ ਵਿਚਾਰ ਅਧੀਨ ਹੋਣਾ ਚਾਹੀਦਾ ਹੈ।
ਵਿਨੇਸ਼ ਬਾਰੇ ਕਹੀ ਇਹ ਗੱਲ
ਇਸ ਤੋਂ ਇਲਾਵਾ ਉਨ੍ਹਾਂ ਨੇ ਪਹਿਲਵਾਨ ਵਿਨੇਸ਼ ਫੋਗਾਟ ਦੇ ਕਾਂਗਰਸ ਦੀ ਟਿਕਟ ‘ਤੇ ਚੋਣ ਲੜਨ ਦੀਆਂ ਖ਼ਬਰਾਂ ‘ਤੇ ਵੀ ਬਿਆਨ ਦਿੱਤਾ ਹੈ। ਚੌਧਰੀ ਬੀਰੇਂਦਰ ਸਿੰਘ ਨੇ ਕਿਹਾ ਕਿ ਫਿਲਹਾਲ ਅਜਿਹੀ ਕੋਈ ਗੱਲ ਨਹੀਂ ਹੈ। ਜੇਕਰ ਉਹ ਚੋਣ ਲੜਨਾ ਚਾਹੁੰਦੇ ਹਨ ਤਾਂ ਵੱਖਰੀ ਗੱਲ ਹੈ। ਮੈਨੂੰ ਨਹੀਂ ਲੱਗਦਾ ਕਿ ਅਜਿਹੀ ਕੋਈ ਗੱਲ ਹੋਈ ਹੈ ਕਿ ਵਿਨੇਸ਼ ਫੋਗਾਟ ਨੇ ਕਿਹਾ ਹੈ ਕਿ ਉਹ ਚੋਣ ਲੜਨਾ ਚਾਹੁੰਦੇ ਹਨ। ਸਾਡੇ ਕੋਲ ਅਜਿਹੀ ਕੋਈ ਜਾਣਕਾਰੀ ਨਹੀਂ ਹੈ।
ਕਾਂਗਰਸ ਦੇਣਾ ਚਾਹੁੰਦੀ ਹੈ ਵਿਨੇਸ਼ ਨੂੰ ਟਿਕਟ !
ਤੁਹਾਨੂੰ ਦੱਸ ਦੇਈਏ ਕਿ ਵਿਨੇਸ਼ ਫੋਗਾਟ ਓਲੰਪਿਕ ਵਿੱਚ ਜ਼ਿਆਦਾ ਭਾਰ ਪਾਏ ਜਾਣ ਕਾਰਨ ਗੋਲਡ ਮੈਡਲ ਮੈਚ ਨਹੀਂ ਖੇਡ ਸਕੇ ਸਨ। ਇਸ ਤੋਂ ਬਾਅਦ ਜਦੋਂ ਉਹ ਵਾਪਸ ਪਰਤੇ ਤਾਂ ਉਨ੍ਹਾਂ ਦੇ ਸਮਰਥਨ ਵਿੱਚ ਰੈਲੀ ਕੱਢੀ ਗਈ। ਇਸ ਰੈਲੀ ‘ਚ ਉਨ੍ਹਾਂ ਨਾਲ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਨਜ਼ਰ ਆਏ। ਉਥੇ ਹੀ ਭੂਪੇਂਦਰ ਸਿੰਘ ਹੁੱਡਾ ਨੇ ਕਿਹਾ ਸੀ ਕਿ ਅਸੀਂ ਵਿਨੇਸ਼ ਫੋਗਾਟ ਨੂੰ ਸਨਮਾਨਿਤ ਕਰਨਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਸੀ ਕਿ ਜੇਕਰ ਸਾਡੇ ਕੋਲ ਇੱਕ ਵੀ ਰਾਜ ਸਭਾ ਸੀਟ ਹੁੰਦੀ ਤਾਂ ਅਸੀਂ ਉਨ੍ਹਾਂ ਨੂੰ ਮੌਕਾ ਦਿੰਦੇ। ਇਸ ਤੋਂ ਬਾਅਦ ਅਟਕਲਾਂ ਸ਼ੁਰੂ ਹੋ ਗਈਆਂ ਸਨ ਕਿ ਕਾਂਗਰਸ ਵਿਨੇਸ਼ ਫੋਗਾਟ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਉਤਾਰ ਸਕਦੀ ਹੈ।