ਚੰਡੀਗੜ੍ਹ: ਕੇਂਦਰੀ ਚੋਣ ਕਮਿਸ਼ਨ ਦੀ ਟੀਮ ਅੱਜ ਤੋਂ ਦੋ ਦਿਨਾਂ ਲਈ ਹਰਿਆਣਾ ਦਾ ਦੌਰਾ ਕਰੇਗੀ। ਟੀਮ ਸੂਬੇ ਵਿੱਚ ਚੋਣ ਪ੍ਰਬੰਧਾਂ ਨੂੰ ਲੈ ਕੇ ਮੀਟਿੰਗ ਕਰੇਗੀ। ਚੰਡੀਗੜ੍ਹ ਵਿਖੇ ਦੁਪਹਿਰ 12 ਵਜੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਹੋਵੇਗੀ।ਹਰਿਆਣਾ ਦੇ ਸੀਨੀਅਰ ਅਧਿਕਾਰੀਆਂ ਨਾਲ ਵੀ ਚੋਣ ਕਮਿਸ਼ਨ ਦੀ ਟੀਮ ਮੀਟਿੰਗ ਕਰੇਗੀ। ਅਕਤੂਬਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ ਜਾਣਗੇ।

ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਹਨ। ਇਸ ਸਾਲ ਚਾਰ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਨ੍ਹਾਂ ਵਿੱਚ ਹਰਿਆਣਾ ਤੋਂ ਇਲਾਵਾ ਮਹਾਰਾਸ਼ਟਰ, ਜੰਮੂ-ਕਸ਼ਮੀਰ ਅਤੇ ਝਾਰਖੰਡ ਸ਼ਾਮਲ ਹਨ। ਈ.ਸੀ.ਆਈ. ਦੇ ਸੂਤਰਾਂ ਦਾ ਕਹਿਣਾ ਹੈ ਕਿ ਜੰਮੂ-ਕਸ਼ਮੀਰ ਕਾਰਨ ਚੋਣਾਂ ਦੀ ਤਰੀਕ ‘ਚ ਬਦਲਾਅ ਹੋ ਸਕਦਾ ਹੈ। ਭਾਰਤੀ ਚੋਣ ਕਮਿਸ਼ਨ ਦੀ ਟੀਮ 12-13 ਅਗਸਤ ਨੂੰ ਹਰਿਆਣਾ ਵਿੱਚ ਰਹੇਗੀ ਅਤੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਵੇਗੀ। ਸੂਬੇ ਦੇ ਸਾਰੇ 22 ਜ਼ਿਿਲ੍ਹਆਂ ਵਿੱਚ ਬਣਾਏ ਗਏ ਪੋਲੰਿਗ ਕੇਂਦਰਾਂ ਦੀ ਸਮੀਖਿਆ ਕੀਤੀ ਜਾਵੇਗੀ। ਚੰਡੀਗੜ੍ਹ ਵਿੱਚ ਮੀਟਿੰਗ ਤੋਂ ਬਾਅਦ ਕਮਿਸ਼ਨ ਦੀ ਟੀਮ ਫੀਲਡ ਵਿੱਚ ਜਾ ਕੇ ਪੋਲੰਿਗ ਸਟੇਸ਼ਨਾਂ ਦਾ ਦੌਰਾ ਵੀ ਕਰ ਸਕਦੀ ਹੈ।

ਸੂਬੇ ਵਿੱਚ ਸਤੰਬਰ ਦੇ ਪਹਿਲੇ ਹਫ਼ਤੇ ਤੱਕ ਚੋਣ ਜ਼ਾਬਤਾ ਲਾਗੂ ਹੋ ਸਕਦਾ ਹੈ। ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਦਫ਼ਤਰ ਦੀਆਂ ਹਦਾਇਤਾਂ ਅਨੁਸਾਰ ਐਲਾਨਾਂ ਨੂੰ ਅੰਤਿਮ ਰੂਪ ਦੇਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।15 ਅਗਸਤ ਨੂੰ ਮੁੱਖ ਮੰਤਰੀ ਹੋਰ ਵੀ ਕਈ ਵੱਡੇ ਐਲਾਨ ਕਰ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਐਲਾਨਾਂ ਨੂੰ ਲਾਗੂ ਕਰਨ ਲਈ 17 ਅਗਸਤ ਨੂੰ ਮੁੜ ਕੈਬਨਿਟ ਮੀਟਿੰਗ ਸੱਦੀ ਗਈ ਹੈ। ਕੇਂਦਰੀ ਚੋਣ ਕਮਿਸ਼ਨ ਦੀ ਚੰਡੀਗੜ੍ਹ ਵਿੱਚ ਹਰਿਆਣਾ ਦੀਆਂ ਸਿਆਸੀ ਪਾਰਟੀਆਂ ਨਾਲ ਹੋਣ ਵਾਲੀ ਮੀਟਿੰਗ ਵੀ ਇਸ ਗੱਲ ਦਾ ਸੰਕੇਤ ਦੇ ਰਹੀ ਹੈ ਕਿ ਜਲਦੀ ਹੀ ਕੋਈ ਐਲਾਨ ਹੋ ਸਕਦਾ ਹੈ।
3 ਨਵੰਬਰ ਤੱਕ ਹੈ ਕਾਰਜਕਾਲ
2019 ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਨੇ 21 ਸਤੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਸਰਕਾਰ ਦਾ ਕਾਰਜਕਾਲ 3 ਨਵੰਬਰ 2024 ਨੂੰ ਖਤਮ ਹੋਵੇਗਾ। ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰਿਆਣਾ ਸਰਕਾਰ ਵੀ ਚੌਕਸ ਹੋ ਗਈ ਹੈ। ਸੀ.ਐਮ ਨਾਇਬ ਸੈਣੀ ਨੇ ਮੁੱਖ ਮੰਤਰੀ ਦਫ਼ਤਰ ਅਤੇ ਉੱਚ ਅਫ਼ਸਰਸ਼ਾਹੀ ਨੂੰ ਚੌਕਸ ਕਰ ਦਿੱਤਾ ਹੈ। ਇਹੀ ਕਾਰਨ ਹੈ ਕਿ ਅਧਿਕਾਰੀ ਦੇਰ ਰਾਤ ਤੱਕ ਕੰਮ ਕਰ ਰਹੇ ਹਨ।

Leave a Reply