ਤਰਨਤਾਰਨ: ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ (The Central Jail Goindwal Sahib) ਵਿੱਚੋਂ ਇੱਕ ਵਾਰ ਫਿਰ ਮੋਬਾਈਲ ਫੋਨ, ਚਾਰਜਰ ਅਤੇ ਡਾਟਾ ਕੇਬਲ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਸਹਾਇਕ ਸੁਪਰਡੈਂਟ ਦੇ ਬਿਆਨਾਂ ’ਤੇ ਤਿੰਨ ਮੁਲਜ਼ਮਾਂ ਨੂੰ ਨਾਮਜ਼ਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਸੁਸ਼ੀਲ ਕੁਮਾਰ ਨੇ ਪੁਲਿਸ ਕੋਲ ਆਪਣੇ ਬਿਆਨ ਦਰਜ ਕਰਵਾਏ ਹਨ ਕਿ ਜਦੋਂ 24 ਜੂਨ ਨੂੰ ਜੇਲ੍ਹ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ ਉਸ ਕੋਲੋਂ ਬੰਦੀ ਕੇਸ਼ਵ ਕੁਮਾਰ ਪੁੱਤਰ ਲਾਲ ਚੰਦ ਵਾਸੀ ਬਠਿੰਡਾ ਕੋਲੋਂ ਇੱਕ ਟੱਚ ਫ਼ੋਨ ਮਿਲਿਆ ਅਤੇ ਹਿਰਾਸਤ ਵਿੱਚ ਲਏ ਗਏ ਮੋਨੂੰ ਡਾਗਰ, ਵਾਸੀ ਸੋਨੀਪਤ ਜ਼ਿਲ੍ਹੇ (ਸਕ੍ਰੀਨ ਕ੍ਰੈਕ) ਕੋਲੋਂ ਇੱਕ ਏਅਰਟੈੱਲ ਕੰਪਨੀ ਦਾ ਸਿਮ ਅਤੇ ਇੱਕ ਚਾਰਜਰ, 2 ਡਾਟਾ ਕੇਬਲ ਬਰਾਮਦ ਕੀਤੇ ਗਏ ਹਨ।

ਇਸੇ ਤਰ੍ਹਾਂ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਗੁਰਮੁਖ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਕੈਰੋਂ ਪਾਸੋਂ ਇੱਕ ਨੋਕੀਆ ਕੰਪਨੀ ਦਾ ਮੋਬਾਈਲ ਅਤੇ ਇੱਕ ਸਿਮ ਕਾਰਡ ਬਰਾਮਦ ਹੋਇਆ। ਮਾਮਲੇ ਦੀ ਜਾਂਚ ਕਰ ਰਹੇ ਏ.ਐਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਤਿੰਨਾਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Leave a Reply