ਲੁਧਿਆਣਾ : ਤਾਜਪੁਰ ਰੋਡ (Tajpur Road)  ਸਥਿਤ ਕੇਂਦਰੀ ਜੇਲ੍ਹ (Central Jail) ‘ਚ ਇਕ ਕੈਦੀ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌਤ ਤੋਂ ਬਾਅਦ ਗੁੱਸੇ ‘ਚ ਆਏ ਜੇਲ੍ਹ ‘ਚ ਬੰਦ ਬੰਦੀਆਂ ਨੇ ਇਕੱਠੇ ਹੋ ਕੇ ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਸੂਤਰਾਂ ਦਾ ਕਹਿਣਾ ਹੈ ਕਿ ਬੀਤੀ ਰਾਤ ਜੇਲ੍ਹ ਦੀ ਇੱਕ ਬੈਰਕ ਵਿੱਚ ਇੱਕ ਕੈਦੀ ਦੀ ਸਿਹਤ ਵਿਗੜ ਗਈ। ਡਾਕਟਰੀ ਸਹੂਲਤਾਂ ਦੀ ਘਾਟ ਕਾਰਨ ਉਸ ਦੀ ਮੌਤ ਹੋ ਗਈ। ਅੱਜ ਸਵੇਰੇ ਉਕਤ ਕੈਦੀ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਹੋਰ ਕੈਦੀ ਭੜਕ ਗਏ ਅਤੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਸਥਿਤੀ ਨੂੰ ਦੇਖਦੇ ਹੋਏ ਸੀ.ਆਰ.ਪੀ.ਐਫ ਅਤੇ ਹੋਰ ਸੁਰੱਖਿਆ ਕਰਮੀਆਂ ਨੂੰ ਮੌਕੇ ‘ਤੇ ਤਾਇਨਾਤ ਕਰ ਦਿੱਤਾ ਗਿਆ ਹੈ। ਜੇਲ੍ਹ ਪ੍ਰਸ਼ਾਸਨ ਇਸ ਘਟਨਾ ਦੀ ਜਾਂਚ ਕਰ ਰਿਹਾ ਹੈ।

Leave a Reply