ਕੇਂਦਰੀ ਮੰਤਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਬੇਸਿੱਟਾ, ਅੱਜ ਤੋਂ ਸ਼ੁਰੂ ਹੋਵੇਗਾ ‘ਦਿੱਲੀ ਮਾਰਚ’
By admin / February 12, 2024 / No Comments / Punjabi News
ਚੰਡੀਗੜ੍ਹ : ਪੰਜਾਬ ਦੇ ਕਿਸਾਨ 13 ਫਰਵਰੀ ਯਾਨੀ ਅੱਜ ਦਿੱਲੀ ਵੱਲ ਮਾਰਚ ਕਰਨਗੇ। ਸੋਮਵਾਰ ਨੂੰ ਚੰਡੀਗੜ੍ਹ ਵਿੱਚ ਤਿੰਨ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਹੋਈ ਮੀਟਿੰਗ ਬੇਸਿੱਟਾ ਰਹੀ। ਸੂਤਰਾਂ ਅਨੁਸਾਰ ਮੀਟਿੰਗ ਵਿੱਚ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਐਫ.ਆਈ.ਆਰ ਅਤੇ ਹੋਰ ਕੇਸ ਵਾਪਸ ਲੈਣ ’ਤੇ ਸਹਿਮਤੀ ਬਣ ਗਈ ਸੀ। ਇਸ ਦੇ ਨਾਲ ਹੀ ਕਿਸਾਨਾਂ ਦੇ ਹਰ ਤਰ੍ਹਾਂ ਦੇ ਲੋਨ ਅਤੇ ਕਰਜ਼ਾ ਮੁਆਫ਼ੀ ਪੇਂਚ ਫਸਿਆ ਹੋਇਆ ਸੀ। ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ-26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਦੇ ਅਹਾਤੇ ਵਿੱਚ ਹੋਈ। ਕੇਂਦਰ ਦੀ ਤਰਫੋਂ, ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਰਾਏ ਮੀਟਿੰਗ ਵਿੱਚ ਸ਼ਾਮਲ ਹੋਏ।
ਇਹ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ:-
- ਸਵਾਮੀਨਾਥਨ ਰਿਪੋਰਟ ਅਨੁਸਾਰ ਸਾਰੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ
- ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ ਦੀ ਮੰਗ
- ਲਖੀਮਪੁਰ ਖੇੜੀ ‘ਚ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਇਨਸਾਫ਼ ਅਤੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਕੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕੀਤੀ।
- ਲਖੀਮਪੁਰ ਖੇੜੀ ਕਾਂਡ ਵਿੱਚ ਜ਼ਖਮੀ ਹੋਏ ਸਾਰੇ ਕਿਸਾਨਾਂ ਨੂੰ ਕੀਤੇ ਵਾਅਦੇ ਅਨੁਸਾਰ 10 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ
- ਕਿਸਾਨ ਅੰਦੋਲਨ ਦੌਰਾਨ ਦਰਜ ਹੋਏ ਕੇਸ ਨੂੰ ਰੱਦ ਕਰਨ ਦੀ ਮੰਗ
- ਪਿਛਲੇ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਆਸ਼ਰਿਤਾਂ ਨੂੰ ਨੌਕਰੀਆਂ ਦਿੱਤੀਆਂ ਜਾਣ
- ਮਨਰੇਗਾ ਤਹਿਤ 200 ਦਿਨਾਂ ਦੀ ਦਿਹਾੜੀ ਮਿਲੇ
- 700 ਰੁਪਏ ਦਿਹਾੜੀ ਦੀ ਮੰਗ
- ਸਰਕਾਰ ਨੂੰ ਫਸਲੀ ਬੀਮਾ ਖੁਦ ਕਰਨਾ ਚਾਹੀਦਾ ਹੈ
- ਕਿਸਾਨਾਂ ਅਤੇ ਮਜ਼ਦੂਰਾਂ ਨੂੰ 60 ਸਾਲ ਦੇ ਹੋਣ ਤੋਂ ਬਾਅਦ ਪ੍ਰਤੀ ਮਹੀਨਾ 10,000 ਰੁਪਏ ਮਿਲਣ
- ਖੇਤੀ ਨੂੰ ਵਿਸ਼ਵ ਵਪਾਰ ਸੰਸਥਾ ਤੋਂ ਬਾਹਰ ਕਰ ਦੇਣਾ ਚਾਹੀਦਾ ਹੈ