ਚੰਡੀਗੜ੍ਹ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਤਿੰਨ ਕੇਂਦਰੀ ਮੰਤਰੀਆਂ ਦੀ ਟੀਮ ਵੀਰਵਾਰ ਯਾਨੀ ਅੱਜ ਸ਼ਾਮ ਨੂੰ ਕਿਸਾਨ ਆਗੂਆਂ ਨਾਲ ਮੁੜ ਮੀਟਿੰਗ ਕਰੇਗੀ। 8 ਅਤੇ 12 ਫਰਵਰੀ ਨੂੰ ਹੋਈਆਂ ਅਜਿਹੀਆਂ ਦੋ ਮੀਟਿੰਗਾਂ ਬੇਸਿੱਟਾ ਰਹਿਣ ਤੋਂ ਬਾਅਦ ਕੇਂਦਰ ਨੇ ਕਿਸਾਨ ਆਗੂਆਂ ਨੂੰ ਤੀਜੇ ਦੌਰ ਦੀ ਗੱਲਬਾਤ ਲਈ ਸੱਦਾ ਦਿੱਤਾ।
ਗੱਲਬਾਤ ਦੀ ਪੇਸ਼ਕਸ਼ ਉਦੋਂ ਆਈ ਜਦੋਂ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਅਤੇ ਕਰਜ਼ਾ ਮੁਆਫੀ ਦੇ ਕਾਨੂੰਨ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ‘ਤੇ ਦਬਾਅ ਬਣਾਉਣ ਲਈ ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਦਿੱਲੀ ਵੱਲ ਮਾਰਚ ਕਰਨਾ ਤੈਅ ਕੀਤਾ ਗਿਆ ਸੀ।