ਨਵੀਂ ਦਿੱਲੀ: ਸ਼ੂਗਰ ਦੇ ਮਰੀਜ਼ਾਂ ਲਈ ਰਾਹਤ ਦੀ ਖ਼ਬਰ ਹੈ। ਦਰਅਸਲ ਮੋਦੀ ਸਰਕਾਰ (Modi government) ਨੇ ਆਮ ਆਦਮੀ ਨੂੰ ਵੱਡੀ ਰਾਹਤ ਦਿੰਦੇ ਹੋਏ ਸ਼ੂਗਰ, ਦਰਦ, ਬੁਖਾਰ, ਦਿਲ, ਜੋੜਾਂ ਦੇ ਦਰਦ ਤੋਂ ਰਾਹਤ ਦੇਣ ਵਾਲਾ ਤੇਲ ਅਤੇ ਇਨਫੈਕਸ਼ਨ ਦੀਆਂ ਦਵਾਈਆਂ (medicines) ਸਸਤੀਆਂ ਕਰ ਦਿੱਤੀਆਂ ਹਨ।
ਇਸ ਦੇ ਲਈ ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (National Pharmaceutical Pricing Authority) ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸ ‘ਚ ਦਵਾਈਆਂ ਦੀ ਕਾਲਾਬਾਜ਼ਾਰੀ ਨੂੰ ਰੋਕਣ ਲਈ 39 ਫਾਰਮੂਲੇ ਦੀਆਂ ਕੀਮਤਾਂ ਤੈਅ ਕੀਤੀਆਂ ਗਈਆਂ ਹਨ। NPPA ਨੇ ਨੋਟੀਫਿਕੇਸ਼ਨ ਜਾਰੀ ਕਰਕੇ ਕਿਹਾ ਹੈ ਕਿ ਸ਼ੂਗਰ, ਦਰਦ ਨਿਵਾਰਕ, ਬੁਖਾਰ ,ਦਿਲ ਅਤੇ ਜੋੜਾਂ ਦੇ ਦਰਦ ਲਈ ਦਵਾਈਆਂ ਹੁਣ ਸਸਤੀਆਂ ਹੋਣਗੀਆਂ ਅਤੇ 4 ਵਿਸ਼ੇਸ਼ ਵਿਸ਼ੇਸ਼ਤਾਵਾਂ ਵਾਲੇ ਉਤਪਾਦਾਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।
ਦੱਸ ਦਈਏ ਕਿ ਦੇਸ਼ ‘ਚ ਕੋਰੋਨਾ ਮਹਾਮਾਰੀ ਤੋਂ ਬਾਅਦ ਦਵਾਈਆਂ ਦੀਆਂ ਕੀਮਤਾਂ ਅਤੇ ਮੈਡੀਕਲ ਖਰਚੇ ਦੁੱਗਣੇ ਤੋਂ ਵੀ ਵੱਧ ਹੋ ਗਏ ਸਨ, ਜਿਸ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੰਤਰਿਮ ਬਜਟ ਪੇਸ਼ ਕਰਨ ਤੋਂ ਪਹਿਲਾਂ ਲੋਕਾਂ ਨੂੰ ਇਸ ਤੋਂ ਕਾਫੀ ਉਮੀਦਾਂ ਸਨ।