ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਇਕ ਵੱਡੇ ਪ੍ਰੋਜੈਕਟ ਨੂੰ ਮਨਜ਼ੂਰੀ ਮਿਲੀ ਹੈ । ਕੇਂਦਰ ਸਰਕਾਰ ਵੱਲੋਂ ਰਾਜਪੁਰਾ-ਮੁਹਾਲੀ ਰੇਲ ਲਾਈਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ ਅਤੇ ਇਸ ਪ੍ਰੋਜੈਕਟ ਲਈ 202.99 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਹ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਮਾਲਵਾ ਖ਼ਿੱਤੇ ਨੂੰ ਇਸ ਰੇਲ ਲਾਈਨ ਦਾ ਵੱਡਾ ਲਾਭ ਪੁੱਜੇਗਾ। ਇਹ ਵੀ ਦੱਸਿਆ ਕਿ ਇਸ ਰੇਲ ਪ੍ਰੋਜੈਕਟ ਨੂੰ ਕਰੀਬ ਦੋ ਵਰ੍ਹਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ। ਇਸ ਪ੍ਰੋਜੈਕਟ ਦੇ ਸਿਰੇ ਚੜ੍ਹਨ ਨਾਲ ਸਮੁੱਚਾ ਮਾਲਵਾ ਖ਼ਿੱਤਾ ਰੇਲ ਮਾਰਗ ਰਾਹੀਂ ਚੰਡੀਗੜ੍ਹ ਨਾਲ ਜੁੜ ਜਾਵੇਗਾ।
ਚੇਤੇ ਰਹੇ ਕਿ ਰਾਜਪੁਰਾ-ਮੁਹਾਲੀ ਰੇਲ ਲਾਈਨ ਲਈ ਭੌਂ ਪ੍ਰਾਪਤੀ ਵੱਡਾ ਅੜਿੱਕਾ ਬਣੀ ਹੋਈ ਸੀ। ਪੰਜਾਬ ਵਿਧਾਨ ਸਭਾ ਦੀਆਂ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੀ ਅਗਵਾਈ ਵਾਲੀ ਕੇਂਦਰੀ ਹਕੂਮਤ ਨੇ ਪੰਜਾਬ ਵਿੱਚ ਲਟਕੇ ਪਏ ਰੇਲ ਪ੍ਰੋਜੈਕਟਾਂ ’ਤੇ ਫ਼ੈਸਲੇ ਲੈਣੇ ਸ਼ੁਰੂ ਕੀਤੇ ਹਨ। ਦੇਖਣਾ ਹੋਵੇਗਾ ਕਿ ਹੁਣ ਕੇਂਦਰ ਸਰਕਾਰ ਇਸ ਪ੍ਰੋਜੈਕਟ ਲਈ ਭੌਂ ਪ੍ਰਾਪਤੀ ਦਾ ਕੰਮ ਕਿੰਨੇ ਕੁ ਸਮੇਂ ਵਿੱਚ ਨੇਪਰੇ ਚਾੜ੍ਹਦੀ ਹੈ।
The post ਕੇਂਦਰ ਸਰਕਾਰ ਵੱਲੋਂ ਰਾਜਪੁਰਾ-ਮੁਹਾਲੀ ਰੇਲ ਲਾਈਨ ਨੂੰ ਦਿੱਤੀ ਗਈ ਹਰੀ ਝੰਡੀ appeared first on Time Tv.
Leave a Reply