ਝਬਾਲ : ਪਰਿਵਾਰ ਦੀ ਰੋਜ਼ੀ-ਰੋਟੀ ਅਤੇ ਚੰਗੇ ਭਵਿੱਖ ਨੂੰ ਪਹਿਲ ਦੇ ਆਧਾਰ ’ਤੇ ਰੱਖਦਿਆਂ ਪਿੰਡ ਪੰਜਵੜ ਦੇ ਇੱਕ ਨੌਜਵਾਨ ਜੋ ਕਿ 7 ਮਹੀਨੇ ਪਹਿਲਾਂ ਕੈਨੇਡਾ (Canada) ਗਿਆ ਸੀ, ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੇ ਸੁਬੇਗ ਸਿੰਘ ਉਰਫ ਸੋਨੂ 33 ਸਾਲ ਦੇ ਪਿਤਾ ਮਲਕੀਅਤ ਸਿੰਘ ਵਾਸੀ ਪੰਜਵੜ ਕਲਾਂ ਨੇ ਦੱਸਿਆ ਕਿ ਉਸ ਦਾ ਲੜਕਾ ਸੁਬੇਗ ਸਿੰਘ ਉਰਫ ਸੋਨੂੰ ਉਮਰ 33 ਸਾਲ ਜਿਸ ਨੂੰ ਸੱਤ ਮਹੀਨੇ ਪਹਿਲਾਂ ਉਸਨੇ 25 ਲੱਖ ਰੁਪਿਆ ਕਰਜ਼ਾ ਲੈ ਕੇ ਕੇਨੈਡਾ ਰੋਜ਼ੀ ਰੋਟੀ ਖਾਤਰ ਭੇਜਿਆ ਸੀ।
ਸੁਬੇਗ ਸਿੰਘ ਦਾ ਵਿਆਹ ਚਾਰ ਸਾਲ ਪਹਿਲਾਂ ਸ਼ਰਨਪ੍ਰੀਤ ਕੌਰ ਨਾਲ ਹੋਇਆ ਸੀ, ਉਨ੍ਹਾਂ ਦੀ ਤਿੰਨ ਸਾਲ ਦੀ ਬੇਟੀ ਹੈ। ਸੁਬੇਗ ਸਿੰਘ ਦੀਆਂ ਦੋ ਭੈਣਾਂ ਅਤੇ ਦੋ ਭਰਾ ਹਨ। ਸੁਬੇਗ ਸਿੰਘ ਕੈਨੇਡਾ ਵਿਚ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ ਜਿੱਥੇ ਬੀਤੇ ਦਿਨੀਂ ਉਸ ਦਾ ਟਰੱਕ ’ਚੋਂ ਭਾਰੀਆਂ ਪੱਥਰ ਦੀ ਸਲੈਬਾਂ ਉਤਾਰਦੇ ਸਮੇਂ ਸਲੈਬ ਦੇ ਹੇਠਾਂ ਆਉਣ ਹਾਦਸਾ ਵਾਪਰ ਗਿਆ, ਜਿਸ ਵਿਚ ਉਸ ਦੀ ਦਰਦਨਾਕ ਮੌਤ ਹੋ ਗਈ। ਪਰਿਵਾਰ ਅਨੁਸਾਰ ਮ੍ਰਿਤਕ ਨੌਜਵਾਨ ਸੁਬੇਗ ਸਿੰਘ ਦੀ ਲਾਸ਼ ਦਾ ਅੰਤਿਮ ਸਸਕਾਰ ਕੈਨੇਡਾ ਵਿਖੇ ਹੀ ਕੀਤਾ ਜਾ ਰਿਹਾ ਹੈ।