ਟੋਰਾਂਟੋ : ਕੈਨੇਡਾ ਜਾਣ ਵਾਲੇ ਇੱਕ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ ਸਮੇਤ ਚਾਰ ਵਿਅਕਤੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ, ਜਦੋਂ ਓਨਟਾਰੀਓ ਪੁਲਿਸ ਦੀ ਇੱਕ ਗੱਡੀ ਨੇ ਇੱਕ ਸ਼ਰਾਬ ਦੀ ਦੁਕਾਨ ਦੇ ਸ਼ੱਕੀ ਨੂੰ ਫੜਨ ਲਈ ਗਲਤ ਮੋੜ ਲਿਆ ਅਤੇ ਕਈ ਵਾਹਨਾਂ ਨਾਲ ਟਕਰਾ ਗਈ। ਪੁਲਿਸ ਨੇ ਦੱਸਿਆ ਕਿ ਟੋਰਾਂਟੋ ਤੋਂ ਲਗਭਗ 50 ਕਿਲੋਮੀਟਰ ਪੂਰਬ ‘ਚ ਵਾਈਟਬੀ ‘ਚ ਹਾਈਵੇਅ 401 ‘ਤੇ ਹੋਏ ਹਾਦਸੇ ‘ਚ ਸਾਰੇ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਕਈ ਵਾਹਨ ਨੁਕਸਾਨੇ ਗਏ।

ਓਨਟਾਰੀਓ ਸਪੈਸ਼ਲ ਇਨਵੈਸਟੀਗੇਸ਼ਨ ਯੂਨਿਟ (SIU) ਨੇ ਕਿਹਾ ਕਿ ਹਾਦਸੇ ਵਿੱਚ ਮਾਰੇ ਗਏ ਲੋਕਾਂ ਵਿੱਚ ਇੱਕ 60 ਸਾਲਾ ਵਿਅਕਤੀ ਅਤੇ ਇੱਕ 55 ਸਾਲਾ ਔਰਤ ਸ਼ਾਮਲ ਹੈ ਜੋ ਭਾਰਤ ਤੋਂ ਆਈ ਸੀ। ਹਾਲਾਂਕਿ ਮ੍ਰਿਤਕਾਂ ਦੇ ਨਾਂ ਜਾਰੀ ਨਹੀਂ ਕੀਤੇ ਗਏ ਹਨ। ਐਸ.ਆਈ.ਯੂ ਨੇ ਕਿਹਾ ਕਿ ਹਾਦਸੇ ਵਿੱਚ ਜੋੜੇ ਦੇ ਤਿੰਨ ਮਹੀਨਿਆਂ ਦੇ ਪੋਤੇ ਦੀ ਵੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਹਾਈਵੇਅ 401 ਕਈ ਘੰਟਿਆਂ ਤੱਕ ਬੰਦ ਰਿਹਾ।

ਏਜੰਸੀ ਨੇ ਕਿਹਾ ਕਿ ਬੱਚੇ ਦੇ 33 ਸਾਲਾ ਪਿਤਾ ਅਤੇ 27 ਸਾਲਾ ਮਾਂ, ਜੋ ਹਾਦਸੇ ਵਿੱਚ ਸ਼ਾਮਲ ਵਾਹਨਾਂ ਵਿੱਚੋਂ ਇੱਕ ਵਿੱਚ ਸਫ਼ਰ ਕਰ ਰਹੇ ਸਨ, ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਐਸ.ਆਈ.ਯੂ ਨੇ ਦੱਸਿਆ ਕਿ ਮਾਂ ਦੀ ਹਾਲਤ ਨਾਜ਼ੁਕ ਹੈ। ਇਕ ਖਬਰ ਮੁਤਾਬਕ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 21 ਸਾਲਾ ਸ਼ੱਕੀ ਦੀ ਵੀ ਹਾਦਸੇ ਵਿਚ ਮੌਤ ਹੋ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ ਛੇ ਵਾਹਨ ਆਪਸ ਵਿੱਚ ਟਕਰਾ ਗਏ।

Leave a Reply