ਕੈਨੇਡਾ : ਕੈਨੇਡਾ ‘ਚ ਭਾਰਤੀ ਮੂਲ ਦੇ ਲੋਕਾਂ ਨੇ ਆਪਣੀ ਮਿਹਨਤ ਤੇ ਲਗਨ ਦੇ ਨਾਲ ਉੱਚ ਮਕਾਮ ਹਾਸਲ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੁਣ ਭਾਰਤ ਦੀ ਪਹਿਲੀ ਨੋਜ਼ਵਾਨ ਔਰਤ ਨੇ ਉੱਚ ਪੱਧਰੀ ਦਾ ਅਹੁਦਾ ਹਾਸਲ ਕਰਕੇ ਆਪਣੇ ਦੇਸ਼ ‘ਤੇ ਪਰਿਵਾਰ ਦਾ ਨਾਮ ਰੋਸ਼ਨ ਕੀਤਾ ਹੈ।
ਕੈਨੇਡਾ ਵਿੱਚ ਪੰਜਾਬੀਆਂ ਦਾ ਦਬਦਬਾ ਜਾਰੀ ਹੈ। ਬ੍ਰਿਟਿਸ਼ ਕੋਲੰਬੀਆ ਵਿੱਚ ਇਸ ਵਾਰ 4 ਪੰਜਾਬੀ ਨਵੀਂ ਵਜ਼ਾਰਤ ਵਿੱਚ ਸ਼ਾਮਲ ਕੀਤੇ ਗਏ ਹਨ, ਉਥੇ ਹੀ 4 ਪੰਜਾਬਣਾਂ ਨੂੰ ਪਾਰਲੀਮਾਨੀ ਸਕੱਤਰ ਬਣਾਇਆ ਗਿਆ ਹੈ। ਨਿੱਕੀ ਸ਼ਰਮਾ ਡਿਪਟੀ ਪ੍ਰੀਮੀਅਰ ਬਣੀ ਹੈ ਅਤੇ ਨਾਲ ਹੀ ਉਨ੍ਹਾਂ ਨੂੰ ਅਟਾਰਨੀ ਜਨਰਲ ਬਣਾਇਆ ਗਿਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਉਹ ਅਟਾਰਨੀ ਜਨਰਲ ਹੀ ਸਨ, ਪਰ ਇਸ ਵਾਰ ਉਨ੍ਹਾਂ ਨੂੰ ਡਿਪਟੀ ਪ੍ਰੀਮੀਅਰ ਬਣਾਇਆ ਗਿਆ ਹੈ। ਨਿੱਕੀ ਸ਼ਰਮਾ ਪਹਿਲੀ ਪੰਜਾਬਣ ਹੈ, ਜਿਸਨੂੰ ਡਿਪਟੀ ਪ੍ਰੀਮੀਅਰ ਬਣਾਇਆ ਗਿਆ ਹੈ।