ਹੁਸ਼ਿਆਰਪੁਰ : ਕੈਨੇਡਾ ‘ਚ ਹੁਸ਼ਿਆਰਪੁਰ ਦੇ ਰਹਿਣ ਵਾਲੇ ਨੌਜਵਾਨ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਆਸ਼ੂਤੋਸ਼ (ਉਮਰ 23) ਪੁੱਤਰ ਵਰਿੰਦਰ ਕੁਮਾਰ ਵਾਸੀ ਮੁਹੱਲਾ ਭੀਮ ਨਗਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਸ਼ੂਤੋਸ਼ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਮ੍ਰਿਤਕ ਦੇ ਪਿਤਾ ਵਰਿੰਦਰ ਕੁਮਾਰ ਨੇ ਰੋਂਦੇ ਹੋਏ ਦੱਸਿਆ ਕਿ ਉਸ ਦਾ ਇਕਲੌਤਾ ਪੁੱਤਰ ਦੋ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ।

2 ਜੁਲਾਈ ਨੂੰ ਵੀ ਆਸ਼ੂਤੋਸ਼ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਕਰੀਬ ਇਕ ਘੰਟਾ ਗੱਲਬਾਤ ਕੀਤੀ। ਕੱਲ੍ਹ ਉਸ ਨੂੰ ਉਦੋਂ ਸਦਮਾ ਲੱਗਾ ਜਦੋਂ ਉਸ ਨੂੰ ਕੈਨੇਡਾ ਤੋਂ ਫੋਨ ’ਤੇ ਦੱਸਿਆ ਗਿਆ ਕਿ ਆਸ਼ੂਤੋਸ਼ ਦੀ ਉਸ ਦੇ ਕਮਰੇ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੌਕੇ ’ਤੇ ਮੌਜੂਦ ਕਾਮਰੇਡ ਗੰਗਾ ਪ੍ਰਸਾਦ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਬੱਚੇ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਜਲਦੀ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੜ੍ਹਾਈ ਅਤੇ ਰੁਜ਼ਗਾਰ ਲਈ ਵਿਦੇਸ਼ ਗਿਆ ਬੱਚਾ ਉੱਥੇ ਹੀ ਆਪਣੀ ਜਾਨ ਗੁਆ ​​ਬੈਠਾ।

Leave a Reply