ਕੈਨੇਡਾ : ਟਰੂਡੋ ਸਰਕਾਰ ਨੇ ਇਕ ਵਾਰ ਭਾਰਤ ਦੇ ਖਿਲਾਫ ਕਦਮ ਚੁਕਿਆ ਹੈ। ਕੈਨੇਡਾ ਨੇ ਭਾਰਤ ਦੇ ਭਗੌੜੇ ਅੱਤਵਾਦੀਆਂ ਦੀ ਸੂਚੀ ਵਿੱਚ ਸ਼ਾਮਲ ਅਪਰਾਧੀ ਸੰਦੀਪ ਸਿੰਘ ਸਿੱਧੂ ਉਰਫ਼ ਸੰਨੀ ਟੋਰਾਂਟੋ ਨੂੰ ਬੇਕਸੂਰ ਕਰਾਰ ਦਿੱਤਾ ਹੈ। ਕੈਨੇਡੀਅਨ ਸਕਿਓਰਿਟੀ ਇੰਟੈਲੀਜੈਂਸ ਸਰਵਿਸ (ਸੀ.ਐੱਸ.ਆਈ.ਐੱਸ.) ਸੰਨੀ ਵਿਰੁੱਧ ਅੱਤਵਾਦ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਸੀ।
ਏਜੰਸੀ ਨੇ ਉਸ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਸੰਨੀ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵਿੱਚ ਤਾਇਨਾਤ ਸੀ। ਉਨ੍ਹਾਂ ਨੂੰ ਮੁੜ ਸੁਪਰਡੈਂਟ ਦੇ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਹੈ। ਸੰਨੀ ‘ਤੇ ਭਾਰਤ ‘ਚ ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਸੰਧੂ ਦੀ ਹੱਤਿਆ ਦਾ ਦੋਸ਼ ਹੈ।
ਕੈਨੇਡਾ ਨਾਲ ਸਬੰਧਾਂ ਵਿੱਚ ਤਣਾਅ ਦੇ ਵਿਚਕਾਰ, ਭਾਰਤ ਨੇ 14 ਅਕਤੂਬਰ ਨੂੰ ਕਾਰਜਕਾਰੀ ਹਾਈ ਕਮਿਸ਼ਨਰ ਸਟੀਵਰਟ ਰੌਸ ਵ੍ਹੀਲਰ ਸਮੇਤ ਛੇ ਕੈਨੇਡੀਅਨ ਡਿਪਲੋਮੈਟਾਂ ਨੂੰ ਦੇਸ਼ ਵਿੱਚੋਂ ਕੱਢ ਦਿੱਤਾ ਸੀ। ਇਸ ਤੋਂ ਪਹਿਲਾਂ ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਵਿੱਚ ਆਪਣੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੂੰ ਵੀ ਵਾਪਸ ਬੁਲਾ ਲਿਆ ਸੀ।