ਲੁਧਿਆਣਾ : ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਡਾਇਰੈਕਟਰ ਡੀ.ਪੀ.ਐਸ. ਗਰੇਵਾਲ ਦੀਆਂ ਹਦਾਇਤਾਂ ‘ਤੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਨੇ ਭਾਰੀ ਪੁਲਿਸ ਫੋਰਸ ਨਾਲ ਦੁੱਗਰੀ ਇਲਾਕੇ ‘ਚ ਸਥਿਤ ਸ਼ੱਕੀ ਥਾਵਾਂ ‘ਤੇ ਬਿਜਲੀ ਚੋਰੀ ਖ਼ਿਲਾਫ਼ ਵੱਡੀ ਮੁਹਿੰਮ ਵਿੱਢ ਦਿੱਤੀ ਹੈ।

ਜਾਣਕਾਰੀ ਅਨੁਸਾਰ ਅੱਜ ਸਵੇਰੇ 9 ਵਜੇ ਦੇ ਕਰੀਬ ਪਾਵਰ ਕਾਮ ਵਿਭਾਗ ਦੇ ਜਗਦੇਵ ਸਿੰਘ ਹੰਸ ਦੇ ਨਿਰਦੇਸ਼ਾਂ ‘ਤੇ ਡਿਪਟੀ ਚੀਫ਼ ਇੰਜੀਨੀਅਰ ਸੰਦੀਪ ਕੁਮਾਰ ਗਰਗ ਦੀ ਅਗਵਾਈ ‘ਚ ਵਿਭਾਗ ਦੇ ਐਕਸੀਅਨ ਗਰੇਵਾਲ ਦੀ ਅਗਵਾਈ ‘ਚ ਗਠਿਤ ਟੀਮ ਨੇ ਹੋਰ ਟੀਮਾਂ ਸਮੇਤ ਐੱਸ.ਐਸ.ਡੀ.ਓ.ਅਤੇ ਹੋਰ ਕਰਮਚਾਰੀ ਥਾਣੇ ਦੇ ਬਾਹਰ ਇਕੱਠੇ ਹੋਏ ਸਨ, ਜਿਨ੍ਹਾਂ ਨੇ ਥਾਣਾ ਦੁੱਗਰੀ ਅਤੇ ਵਾਧੂ ਭਾਰੀ ਪੁਲਿਸ ਫੋਰਸ ਦੀ ਮਦਦ ਨਾਲ ਬਿਜਲੀ ਚੋਰਾਂ ਖ਼ਿਲਾਫ਼ ਛਾਪੇਮਾਰੀ ਕਰਨ ਦੀ ਰਣਨੀਤੀ ਤਿਆਰ ਕਰ ਲਈ ਹੈ। ਜ਼ਿਕਰਯੋਗ ਹੈ ਕਿ ਵਿਭਾਗ ਵੱਲੋਂ ਲੁਧਿਆਣਾ ਜ਼ਿਲ੍ਹੇ ਦੀਆਂ ਸਾਰੀਆਂ ਡਵੀਜ਼ਨਾਂ ਵਿੱਚ ਬਿਜਲੀ ਚੋਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ 4032 ਥਾਵਾਂ ’ਤੇ ਛਾਪੇਮਾਰੀ ਕਰਕੇ ਮੁਲਜ਼ਮਾਂ ਨੂੰ ਕਰੀਬ 1 ਕਰੋੜ ਰੁਪਏ ਦੇ ਭਾਰੀ ਜੁਰਮਾਨੇ ਕੀਤੇ ਗਏ ਹਨ।

Leave a Reply