Advertisement

ਖਰੜ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ ਵੀਡੀਓ ਕਾਨਫ਼ਰੰਸ ਰਾਹੀਂ ਅਦਾਲਤ ‘ਚ ਪੇਸ਼ ਹੋਣ ਦੇ ਦਿੱਤੇ ਹੁਕਮ

ਖਰੜ : ਜਗਤਾਰ ਸਿੰਘ ਹਵਾਰਾ (Jagtar Singh Hawara) ਦੇ ਵਿਰੁੱਧ ਵਿਸਫੋਟਕ ਸਮੱਗਰੀ ਅਤੇ ਅਸਲਾ ਮਿਲਣ ਦੇ ਮਾਮਲੇ ਵਿਚ ਸੁਣਵਾਈ ਵਧੀਕ ਸੈਸ਼ਨ ਜੱਜ ਤੇਜ ਪ੍ਰਤਾਪ ਸਿੰਘ ਰੰਧਾਵਾ ਦੀ ਖਰੜ ਅਦਾਲਤ ਵਿਚ ਹੋਈ।

ਜਾਣਕਾਰੀ ਅਨੁਸਾਰ ਅਦਾਲਤ ਨੇ ਬੀਤੇ ਦਿਨ ਸੁਣਵਾਈ ਦੌਰਾਨ ਮੰਡੋਲੀ ਜੇਲ੍ਹ ਦਿੱਲੀ ਦੇ ਜੇਲ੍ਹ ਅਧਿਕਾਰੀਆਂ ਨੂੰ ਜਗਤਾਰ ਸਿੰਘ ਹਵਾਰਾ ਨੂੰ ਵੀਡੀਓ ਕਾਨਫ਼ਰੰਸ ਰਾਹੀਂ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਜਗਤਾਰ ਸਿੰਘ ਹਵਾਰਾ ਦੇ ਵਿਰੁੱਧ ਪ੍ਰੋਟੈਕਸ਼ਨ ਵਰੰਟ ਜਾਰੀ ਕਰਦਿਆਂ ਜੇਲ੍ਹ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਕਿ 8 ਮਈ ਨੂੰ ਜਗਤਾਰ ਸਿੰਘ ਹਵਾਰਾ ਨੂੰ ਵੀਸੀ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਜਾਵੇ। ਜਾਣਕਾਰੀ ਮੁਤਾਬਕ ਖਰੜ ਥਾਣੇ ਵਿਚ 2005 ਜਗਤਾਰ ਸਿੰਘ ਹਵਾਰਾ ਅਤੇ ਹੋਰਨਾਂ ਦੇ ਵਿਰੁੱਧ ਅਸਲਾ ਅਤੇ ਵਿਸਫੋਟਕ ਪਦਾਰਥ ਮਿਲਣ ਦਾ ਮੁਕਦਮਾ ਦਰਜ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਇਸ ਸਮੇਂ ਜਗਤਾਰ ਸਿੰਘ ਹਵਾਰਾ ਦਿੱਲੀ ਦੀ ਜੇਲ੍ਹ ਵਿਚ ਬੰਦ ਹੈ।

The post ਖਰੜ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ ਵੀਡੀਓ ਕਾਨਫ਼ਰੰਸ ਰਾਹੀਂ ਅਦਾਲਤ ‘ਚ ਪੇਸ਼ ਹੋਣ ਦੇ ਦਿੱਤੇ ਹੁਕਮ appeared first on TimeTv.

Leave a Reply

Your email address will not be published. Required fields are marked *